20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜ਼ੀਰਕਪੁਰ ਦੇ ਬਿਲਡਰ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਲਾਰੈਂਸ ਗੈਂਗ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ

ਐੱਸ. ਏ.

ਅਜੀਤ ਡੈਸਕ 20-10-2026
ਐੱਸ. ਏ. ਐੱਸ. ਨਗਰ, 19 ਅਕਤੂਬਰ (ਕਪਿਲ ਵਧਵਾ)- ਮੁਹਾਲੀ ਪੁਲਿਸ ਨੇ ਜ਼ੀਰਕਪੁਰ ਵਿਚ ਇਕ ਬਿਲਡਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਅਤੇ ਉਸ ਤੋਂ ਬਾਅਦ ਫਿਰੌਤੀ ਲਈ ਧਮਕੀ ਭਰੀ ਕਾਲ ਕਰਨ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਬੇਰੇਟਾ 9 ਐੱਮ.ਐੱਮ. ਪਿਸਤੌਲ, ਵਾਰਦਾਤ ਵਿਚ ਵਰਤੀ ਸਵਿਫ਼ਟ ਕਾਰ ਅਤੇ ਗੋਲੀਬਾਰੀ ਦੀ ਲਾਈਵ ਵੀਡੀਓ ਬਣਾਉਣ ਲਈ ਵਰਤਿਆ ਗਿਆ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਵਾਰਦਾਤ ਤੋਂ ਚਾਰ ਦਿਨਾਂ ਦੇ ਅੰਦਰ ਕੀਤੀ ਹੈ। ਐੱਸ. ਐੱਸ. ਪੀ. ਮੁਹਾਲੀ ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 14 ਅਕਤੂਬਰ 2026 ਦੀ ਰਾਤ ਕਰੀਬ 2.17 ਵਜੇ ਸਵਿਫ਼ਟ ਕਾਰ ਵਿਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਬਲਟਾਣਾ ਦੇ ਵਾਰਡ ਨੰ. 31 ਵਿਚ ਰਹਿਣ ਵਾਲੇ ਰਾਮ ਕੁਮਾਰ ਦੇ ਘਰ ਦੇ ਬਾਹਰ ਕਰੀਬ ਅੱਠ ਰਾਊਂਡ ਫਾਇਰ ਕੀਤੇ ਸਨ। ਰਾਮ ਕੁਮਾਰ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਵਾਰਦਾਤ ਤੋਂ ਬਾਅਦ ਉਨ੍ਹਾਂ ਨੂੰ ਅਰਸ਼ ਪੰਡਿਤ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਫਿਰੌਤੀ ਸਬੰਧੀ ਧਮਕੀ ਭਰੀ ਕਾਲ ਕੀਤੀ ਗਈ ਸੀ। ਇਸ ਸੰਬੰਧੀ ਥਾਣਾ ਜ਼ੀਰਕਪੁਰ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 308 (2), 351 (3) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਜਿਸ ਤੋਂ ਬਾਅਦ ਸੀ. ਆਈ. ਏ. ਸਟਾਫ਼ ਖਰੜ ਅਤੇ ਆਪ੍ਰੇਸ਼ਨ ਸੈੱਲ ਮੁਹਾਲੀ ਦੀਆਂ ਟੀਮਾਂ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਮੁਤਾਬਿਕ ਮੁਲਜ਼ਮਾਂ ਦੇ ਗੈਂਗ ਨਾਲ ਸੰਬੰਧਾਂ, ਵਾਰਦਾਤ ਵਿਚ ਉਨ੍ਹਾਂ ਦੀ ਭੂਮਿਕਾ ਅਤੇ ਹੋਰ ਸੰਭਾਵਿਤ ਸਾਥੀਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿਚ 18 ਸਾਲਾ ਨੌਜਵਾਨ ਵੀ ਸ਼ਾਮਿਲ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (32) ਵਾਸੀ ਪਿੰਡ ਔਜਲਾ ਚੱਕ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ, ਮਨਰਾਜ ਸਿੰਘ ਉਰਫ਼ ਮੰਨਾ (21) ਵਾਸੀ ਪਿੰਡ ਗੂੜੇ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਅਤੇ ਰਾਜਵੀਰ ਸਿੰਘ (18) ਵਾਸੀ ਚੱਕ ਦੇਸ਼ਰਾਜ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਤਿੰਨਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਮਨਰਾਜ ਸਿੰਘ ਹਾਲ ਹੀ ਵਿਚ ਕੈਨੇਡਾ ਤੋਂ ਵਾਪਸ ਆਇਆ ਸੀ, ਜਦਕਿ ਗੁਰਪ੍ਰੀਤ ਸਿੰਘ ਡਰਾਈਵਰੀ ਕਰਦਾ ਹੈ। ਤਿੰਨੇ ਬਾਰ੍ਹਵੀਂ ਪਾਸ ਹਨ। ਗੋਲੀਬਾਰੀ ਦੀ ਲਾਈਵ ਵੀਡੀਓ ਬਣਾਉਣ ਲਈ ਵਰਤਿਆ ਮੋਬਾਈਲ ਵੀ ਬਰਾਮਦ ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਬੇਰੇਟਾ 9 ਐੱਮ. ਐੱਮ. ਪਿਸਤੌਲ, ਚੰਡੀਗੜ੍ਹ ਰਜਿਸਟ੍ਰੇਸ਼ਨ ਨੰਬਰ ਵਾਲੀ ਸਵਿਫ਼ਟ ਕਾਰ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਮੋਬਾਈਲ ਫ਼ੋਨ ਦੀ ਵਰਤੋਂ ਵਾਰਦਾਤ ਦੌਰਾਨ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ ਦੀ ਲਾਈਵ ਵੀਡੀਓ ਬਣਾਉਣ ਲਈ ਕੀਤੀ ਗਈ ਸੀ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਮਰਦਾਂ ਵਿਚ ਵਾਲ ਝੜਨ ਤੇ ਗੰਜੇਪਨ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖ ਕੇ ਜ਼ੀ ਲੈਬੋਰਟਰੀਜ਼ ਲਿਮਟਿਡ ਨੇ ਲਾਂਚ ਕੀਤੀ ‘ ਕ... ਅਗਲੀ ਖ਼ਬਰ ਚੰਡੀਗੜ੍ਹ ਤੇ ਨਿਊਜ਼ੀਲੈਂਡ ਦੇ ਸ਼ਹਿਰ ਰੋਟੋਰੂਆ ਵਿਚਾਲੇ ਸਾਂਝ ਵਧਾਉਣ ਦੀ ਪਹਿਲ ਮੇਅਰ ਸੌਰਭ ਜੋਸ਼ੀ ਤੇ ਨਿਗਮ ਕਮਿਸ਼ਨਰ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।