ਨੈਸ਼ਨਲ ਪਬਲਿਕ ਸਕੂਲ ਵਿਚ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ
ਕੁਰਾਲੀ, 19 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਦੀ ਦੇਖ-ਰੇਖ ਹੇਠ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।
ਨ
ਨੈਸ਼ਨਲ ਸਕੂਲ ਵਿਖੇ ਮਨਾਏ ਖੇਡ ਦਿਵਸ ਦੌਰਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ। ਤਸਵੀਰ: ਬਿੱਲਾ ਅਕਾਲਗੜ੍ਹੀਆ
20-10-2026
ਕੁਰਾਲੀ, 19 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਦੀ ਦੇਖ-ਰੇਖ ਹੇਠ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਿਜੇ ਸ਼ਰਮਾ ਟਿੰਕੂ ਸਾਬਕਾ ਚੇਅਰਮੈਨ ਨੈਸ਼ਨਲ ਪਬਲਿਕ ਸਕੂਲ ਅਤੇ ਵਿਸ਼ੇਸ਼ ਮਹਿਮਾਨ ਈਸ਼ ਅਗਰਵਾਲ ਸੰਸਥਾਪਕ ਚੇਅਰਮੈਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਅਧਿਆਪਕਾ ਵਲੋਂ ਝੰਡਾ ਲਹਿਰਾਉਣ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੇ ਸ਼ਾਨਦਾਰ ਸ਼ਬਦ ਗਾਇਨ, ਏਅਰੋਬਿਕ ਡਾਂਸ ਦੀ ਪੇਸ਼ਕਾਰੀ ਕੀਤੀ। ਇਹ ਸਮਾਰੋਹ ਮਾਰਚ ਪਾਸਟ ਅਤੇ ਸਹੁੰ ਚੁੱਕ ਕੇ ਸ਼ੁਰੂ ਹੋਇਆ, ਜਿਸ ਵਿਚ ਚਾਰੋਂ ਹਾਊਸਾਂ ਦੇ ਵਿਦਿਆਰਥੀਆਂ ਅਤੇ ਐਨ. ਸੀ. ਸੀ. ਕੈਡਿਟਾਂ ਨੇ ਸ਼ਾਨਦਾਰ ਅਨੁਸ਼ਾਸਨ ਅਤੇ ਏਕਤਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ, ਜਿਨ੍ਹਾਂ ਵਿਚ 25 ਮੀਟਰ ਸਪ੍ਰਿੰਟ ਦੌੜ, 50 ਮੀਟਰ ਸਪ੍ਰਿੰਟ ਦੌੜ, 100 ਮੀਟਰ ਸਪ੍ਰਿੰਟ ਦੌੜ, ਪਿੱਕ ਅਤੇ ਰਨ, ਬਾਲ ਬੈਲੈਂਸਿੰਗ ਦੌੜ, ਹਰਡਲ ਦੌੜ, ਲੈਮਨ ਸਪੂਨ ਦੌੜ , ਚਾਟੀ ਦੌੜ, ਵਾਲੀਬਾਲ ਦੇ ਮੈਚ ਅਤੇ ਰੱਸਾਕਸ਼ੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਸਾਰੇ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਅੰਤ ਵਿਚ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ। ਇਹ ਖੇਡ ਦਿਵਸ ਵਿਦਿਆਰਥੀਆਂ ਲਈ ਉਤਸ਼ਾਹ, ਖੁਸ਼ੀ ਅਤੇ ਯਾਦਗਾਰੀ ਪਲਾਂ ਨਾਲ ਭਰਪੂਰ ਰਿਹਾ। ਇਸ ਸਲਾਨਾ ਖੇਡ ਦਿਵਸ ਵਿਚ ਰਮਨ ਹਾਊਸ ਨੇ ਪਹਿਲਾ ਸਥਾਨ, ਨਾਨਕ ਹਾਊਸ ਨੇ ਦੂਜਾ ਸਥਾਨ , ਟੈਗੋਰ ਹਾਊਸ ਨੇ ਤੀਜਾ ਸਥਾਨ ਅਤੇ ਭਗਤ ਹਾਊਸ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਵਿਚ ਪਹਿਲੇ ਅਤੇ ਦੂਜੇ ਸਥਾਨ ਤੇ ਰਹਿਣ ਵਾਲੇ ਹਾਊਸਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ । ਸਮਾਰੋਹ ਵਿਦਿਆਰਥੀਆਂ ਦੇ ਉਤਸ਼ਾਹ, ਤਾੜੀਆਂ, ਖੁਸ਼ੀ ਦੇ ਨਾਅਰਿਆਂ ਅਤੇ ਮਾਰਚ ਪਾਸਟ ਅਤੇ ਰਾਸ਼ਟਰੀ ਗੀਤ ਗਾ ਕੇ ਸਫ਼ਲਤਾ ਪੂਰਵਕ ਸਮਾਪਤ ਹੋਇਆ।