20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬੰਨੀ ਕੰਗ ਵਲੋਂ ਝੰਜੇੜੀ ਦੀ ਅਨਾਜ ਮੰਡੀ ਦਾ ਦੌਰਾ

ਖਰੜ, 19 ਅਕਤੂਬਰ (ਜੰਡਪੁਰੀ)-ਯੂਥ ਕਾਂਗਰਸੀ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਰੜ ਸਬ-ਡਵੀਜ਼ਨ ਅਧੀਨ ਆਉਂਦੀ ਝੰਜੇੜੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ।

ਅਜੀਤ ਡੈਸਕ 20-10-2026
ਖਰੜ, 19 ਅਕਤੂਬਰ (ਜੰਡਪੁਰੀ)-ਯੂਥ ਕਾਂਗਰਸੀ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਰੜ ਸਬ-ਡਵੀਜ਼ਨ ਅਧੀਨ ਆਉਂਦੀ ਝੰਜੇੜੀ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੰਨੀ ਕੰਗ ਨੇ ਦੱਸਿਆ ਕਿ ਕਿਸਾਨਾਂ ਨੇ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਹੈ ਕਿ ਉਕਤ ਅਨਾਜ ਮੰਡੀ ‘ਚ ਪੀਣ ਵਾਲੇ ਪਾਣੀ ਅਤੇ ਸ਼ੈੱਡ ਦਾ ਪ੍ਰਬੰਧ ਨਹੀਂ ਹੈ। ਇਸ ਤੋਂ ਇਲਾਵਾ ਮੰਡੀ ਦਾ ਫੜ੍ਹ ਵੀ ਕੱਚਾ ਹੈ, ਜਿਸ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ‘ਤੇ ਬੰਨੀ ਕੰਗ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਸਥਾਪਿਤ ਹੋਣ ਉਪਰੰਤ ਕਿਸਾਨਾਂ ਅਤੇ ਆੜ੍ਹਤੀਆਂ ਦੀ ਹਰ ਸਮੱਸਿਆ ਦੂਰ ਕੀਤੀ ਜਾਵੇਗੀ। ਇਸ ਮੌਕੇ ਸਰਬਜੀਤ ਸਿੰਘ ਟੋਡਰ ਮਾਜਰਾ, ਗਿਆਨ ਸਿੰਘ ਘੰਡੌਲੀ, ਗਗਨ ਤੋਲੇਮਾਜਰਾ, ਅਮਨ ਝੰਜੇੜੀ, ਸੋਨੂੰ ਝੰਜੇੜੀ, ਸੰਤ ਸਿੰਘ ਮੱਛਲੀ ਕਲਾਂ ਤੇ ਲਾਭ ਸਿੰਘ ਮੱਛਲੀ ਕਲਾਂ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਮੁਹਿੰਮ ਦਾ 272 ਵਾਂ ਦਿਨ ਪੰਜਾਬ ਪੁਲਿਸ ਵਲੋਂ 569 ਥਾਵਾਂ ’ ਤੇ ਛਾਪੇਮਾਰੀ 221 ਕਾਬੂ ‘ਯੁੱਧ... ਅਗਲੀ ਖ਼ਬਰ ਧਨੌਨੀ ਅਨਾਜ ਮੰਡੀ ਵਿਚ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਅਦਾਇਗੀ ਰੋਕਣ ਦਾ ਦੋਸ਼ , ਮਾਹੌਲ ਹੋਇਆ ਗਰਮ ਝੋਨੇ ਦੀ ਫ਼ਸਲ ਦੀ ਪੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।