21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਡੇਰਾਬੱਸੀ ’ਚ ਤਿੰਨ ਥਾਵਾਂ ’ਤੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਸਾੜੇ

ਡੇਰਾਬੱਸੀ, 20 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਡੇਰਾਬੱਸੀ ਵਿਖੇ ਧਾਰਮਿਕ ਸ਼ਰਧਾ ਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹਿਰ ਦੀਆਂ ਤਿੰਨ ਵੱਖ-ਵੱਖ ਥਾਵਾਂ ’ਤੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਵਿਸ਼ਾਲ ਪੁਤਲਿਆਂ ਨੂੰ ਅਗਨੀ ਭੇਟ ਕੀਤੀ ਗਈ।

ਅਜੀਤ ਡੈਸਕ 21-10-2026
ਡੇਰਾਬੱਸੀ, 20 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਡੇਰਾਬੱਸੀ ਵਿਖੇ ਧਾਰਮਿਕ ਸ਼ਰਧਾ ਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹਿਰ ਦੀਆਂ ਤਿੰਨ ਵੱਖ-ਵੱਖ ਥਾਵਾਂ ’ਤੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਵਿਸ਼ਾਲ ਪੁਤਲਿਆਂ ਨੂੰ ਅਗਨੀ ਭੇਟ ਕੀਤੀ ਗਈ। ਪੁਤਲਿਆਂ ਦੇ ਦਹਿਨ ਮੌਕੇ ਪਟਾਕਿਆਂ ਦੀ ਗੂੰਜ ਨਾਲ ਆਸਮਾਨ ਗੂੰਜ ਉੱਠਿਆ। ਤਿੰਨਾਂ ਥਾਵਾਂ ’ਤੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਨੰਦ ਮਾਣਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਮੂਹ ਹਲਕਾ ਵਾਸੀਆਂ ਨੂੰ ਦਸਵੀਂ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਾ ਇਸੇ ਤਰ੍ਹਾਂ ਕਾਇਮ ਰੱਖਿਆ ਜਾਵੇ। ਡੇਰਾਬੱਸੀ ਦੇ ਰਾਮ ਲੀਲ੍ਹਾ ਗਰਾਊਂਡ ਵਿਖੇ ਸ੍ਰੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਕਰਵਾਏ ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕਰਨ ਦੀ ਰਸਮ ਨਿਭਾਈ । ਇਸ ਮੌਕੇ ਗਾਇਕ ਜੈਲੀ, ਪ੍ਰਗਟ ਗੁਰਾਇਆ ਤੇ ਪ੍ਰਭਭਿੰਦਰ ਨੇ ਆਪਣੀ ਦਮਦਾਰ ਗਾਇਕੀ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸੇ ਤਰ੍ਹਾਂ ਗੁਲਾਬਗੜ੍ਹ ਰੋਡ ਸਥਿਤ ਅਸ਼ੋਕ ਵਾਟਿਕਾ ਗਰਾਊਂਡ ਵਿਖੇ ਕਰਵਾਏ ਦੁਸਹਿਰਾ ਸਮਾਗਮ ਦੌਰਾਨ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਨੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ। ਇਥੇ ਪ੍ਰਸਿੱਧ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਅਤੇ ਸਤਬੀਰ ਔਜਲਾ ਨੇ ਆਪਣੀ ਗਾਇਕੀ ਦੇ ਜੌਹਰ ਦਿਖਾਉਂਦਿਆਂ ਅਜਿਹਾ ਰੰਗ ਬੰਨ੍ਹਿਆ ਕਿ ਦਰਸ਼ਕ ਝੂਮਣ ਲਈ ਮਜ਼ਬੂਰ ਹੋ ਗਏ। ਉੱਧਰ ਤ੍ਰਿਵੇਦੀ ਕੈਂਪ ਵਿਖੇ ਸ੍ਰੀ ਸਨਾਤਨ ਧਰਮ ਰਾਮ ਨਾਟਕ ਕਲੱਬ ਵਲੋਂ ਕਰਵਾਏ ਦੁਸਹਿਰਾ ਮੇਲੇ ਦੌਰਾਨ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਰਾਵਣ ਦਹਿਨ ਦੀ ਰਸਮ ਨਿਭਾਈ। ਇਸ ਮੌਕੇ ਗਾਇਕ ਧ ਰਮਵੀਰ ਅਤੇ ਮਨਸਿਮਰਨ ਦੀ ਜੋੜੀ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ । ਤਿੰਨਾਂ ਥਾਵਾਂ ’ਤੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਤਿਸ਼ਬਾਜ਼ੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨੇ ਜਸ਼ਨਾਂ ਨੂੰ ਚਾਰ ਚੰਨ ਲਾਏ। ਸਮਾਗਮਾਂ ਰਾਹੀਂ ਸੱਚਾਈ, ਭਾਈਚਾਰੇ ਅਤੇ ਬੁਰਾਈ ਦੇ ਖ਼ਾਤਮੇ ਦਾ ਸੁਨੇਹਾ ਦਿੱਤਾ ਗਿਆ।
ਪਿਛਲੀ ਖ਼ਬਰ ਐਨ. ਐਸ. ਕਿਊ. ਐਫ. ਵੋਕੇਸ਼ਨਲ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਡੀ. ਜੀ. ਪੀ., ਯੂ. ਟੀ. ਚੰਡੀਗੜ੍ਹ ਦੇ ਡੈਸਕ ਤੋਂ ਸੁਨੇਹਾ ਅੱਜ ਮਨਾਇਆ ਜਾਵੇਗਾ ਪੁਲਿਸ ਸ਼ਹੀਦੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।