21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਗਵੰਤ ਮਾਨ ਦੇ ਰਾਜ ਵਿਚ ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਬਣੀ ਚਿੰਤਾਜਨਕ- ਕੰਗ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਿਤ ਹੋ ਰਹੀ ਹੈ ਤੇ ਬਹੁਤ ਸਾਰੀਆਂ ਬੇਨਿਯਮੀਆਂ, ਅਣਗਹਿਲੀਆਂ, ਮਨੋਬਲ ਅਤੇ ਨੇਕ ਨੀਤੀ ਦੀ ਘਾਟ ਨੇ ਸੂਬੇ ਨੂੰ ਕਰਜ਼ਈ ਬਣਾ ਕੇ ਰੱਖ ਦਿੱਤਾ ਹੈ। ਉਪਰੋਕਤ ਵਿਚਾਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਰਾਜਪਾਲ ਪੰਜਾਬ ਨੂੰ ਲਿਖੇ ਪੱਤਰ ‘ਚ ਸਾਂਝੇ ਕੀਤੇ।

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ 21-10-2026
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਿਤ ਹੋ ਰਹੀ ਹੈ ਤੇ ਬਹੁਤ ਸਾਰੀਆਂ ਬੇਨਿਯਮੀਆਂ, ਅਣਗਹਿਲੀਆਂ, ਮਨੋਬਲ ਅਤੇ ਨੇਕ ਨੀਤੀ ਦੀ ਘਾਟ ਨੇ ਸੂਬੇ ਨੂੰ ਕਰਜ਼ਈ ਬਣਾ ਕੇ ਰੱਖ ਦਿੱਤਾ ਹੈ। ਉਪਰੋਕਤ ਵਿਚਾਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਰਾਜਪਾਲ ਪੰਜਾਬ ਨੂੰ ਲਿਖੇ ਪੱਤਰ ‘ਚ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੋ ਰਹੀ ਕਤਲੋ-ਗਾਰਤ, ਲੁੱਟਾਂ-ਖੋਹਾਂ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਨੇ ਸੂਬੇ ‘ਚ ਅਰਾਜਕਤਾ ਫੈਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦਾ ਹੋਇਆ ਕਤਲ ਇਸ ਸਰਕਾਰ ਦੀ ਕਾਰਗੁਜਾਰੀ ‘ਤੇ ਵੱਡਾ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ। ਸਾਬਕਾ ਮੰਤਰੀ ਕੰਗ ਅਨੁਸਾਰ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ, ਜਦਕਿ ਮਾਨ ਸਰਕਾਰ ਨੇ ਨਾਅਰਿਆਂ ਅਤੇ ਝੂਠੇ ਵਾਅਦਿਆਂ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਪਿਛੋਕੜ ਦੇ ਆਧਾਰ ‘ਤੇ ਕਹਿਣਾ ਚਾਹੁੰਦੇ ਹਨ ਕਿ ਜੇਕਰ ਪੰਜਾਬ ਦੀ ਜਨਤਾ ਸੂਬੇ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਖੜ੍ਹੀ ਹੁੰਦੀ ਹੈ ਤਾਂ ਪਰਵਿੰਦਰ ਸਿੰਘ ਝੋਟੇ ਨਾਲ ਵਾਪਰੀ ਘਟਨਾ ਨੂੰ ਦੇਖ ਕੇ ਉਹ ਆਪਣੇ ਪੈਰ ਪਿੱਛੇ ਖਿੱਚ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਫੈਲੇ ਸਹਿਮ ਅਤੇ ਡਰ ਕਾਰਨ ਲੋਕ ਘਰਾਂ ‘ਚ ਕੈਦ ਹੋ ਗਏ ਹਨ ਕਿਉਂਕਿ ਪੰਜਾਬ ਦੀ ਮਾਨ ਸਰਕਾਰ ਉਨ੍ਹਾਂ ਦੇ ਜਾਨ-ਮਾਲ ਦੀ ਸੁਰੱਖਿਆ ਕਰਨ ‘ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਵਲੋਂ ਰਾਜਪਾਲ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਹਿੱਤ ‘ਚ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਖੁਫ਼ੀਆ ਏਜੰਸੀਆਂ, ਪ੍ਰਸ਼ਾਸਨ ਅਤੇ ਡੀ. ਜੀ. ਪੀ. ਪੰਜਾਬ ਨੂੰ ਸਖਤ ਹਦਾਇਤਾਂ ਦਿੱਤੀਆਂ ਜਾਣ ਅਤੇ ਸੂਬੇ ‘ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਢੁਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ‘ਤ੍ਰਿਵੇਦੀ ਕੈਂਪ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ ਅਗਲੀ ਖ਼ਬਰ ਬੈਨੀਪਾਲ ਵਲੋਂ ਪਿੰਡ ਗੁੰਨੋਮਾਜਰਾ ਵਿਖੇ ਲਾਇਬ੍ਰੇਰੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।