22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੀ. ਜੀ. ਆਈ. ’ਚ ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜਪਾਲ ਦੀ ਪਤਨੀ ਦਾ ਜਾਣਿਆ ਹਾਲ-ਚਾਲ

ਚੰਡੀਗੜ੍ਹ, 21 ਅਕਤੂਬਰ (ਮਾਰਕੰਡਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੀ. ਜੀ.

ਪੀ. ਜੀ. ਆਈ. ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਦੀ ਪਤਨੀ ਮਿਤਰਾ ਘੋਸ਼ ਦੀ ਸਿਹਤ ਬਾਰੇ ਜਾਣਕਾਰੀ ਲੈਂਦੇ ਹੋਏ। ਤਸਵੀਰ ਕਮਲਜੀਤ ਸਿੰਘ 22-10-2026
ਚੰਡੀਗੜ੍ਹ, 21 ਅਕਤੂਬਰ (ਮਾਰਕੰਡਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੀ.ਜੀ.ਆਈ. ਚੰਡੀਗੜ੍ਹ ਪੁੱਜੇ ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਦੀ ਪਤਨੀ ਮਿਤਰਾ ਘੋਸ਼ ਦੀ ਸਿਹਤ ਬਾਰੇ ਜਾਣਕਾਰੀ ਲਈ ਗਈ। ਮਿਤਰਾ ਘੋਸ਼ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਹ ਇਸ ਸਮੇਂ ਪੀ.ਜੀ.ਆਈ. ਵਿਖੇ ਇਲਾਜ ਅਧੀਨ ਹਨ। ਮੁੱਖ ਮੰਤਰੀ ਸੈਣੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਇਸ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਦੀ ਪਤਨੀ ਮਿਤਰਾ ਘੋਸ਼ ਦੀ ਸਿਹਤ ਖ਼ਰਾਬ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਉਹ ਪੀ.ਜੀ.ਆਈ. ਚੰਡੀਗੜ੍ਹ ਗਏ ਅਤੇ ਉੱਥੇ ਉਨ੍ਹਾਂ ਦਾ ਹਾਲ - ਚਾਲ ਪੁੱਛਿਆ। ਪੀ.ਜੀ.ਆਈ. ਉੱਤਰੀ ਭਾਰਤ ਦੀ ਪ੍ਰਮੁੱਖ ਮੈਡੀਕਲ ਸੰਸਥਾ ਹੈ, ਜਿੱਥੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਕਈ ਸੂਬਿਆਂ ਤੋਂ ਮਰੀਜ਼ ਇਲਾਜ ਲਈ ਆਉਂਦੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਰਾਜਪਾਲ ਪਰਿਵਾਰ ਨਾਲ ਹਮਦਰਦੀ ਅਤੇ ਸ਼ਿਸ਼ਟਾਚਾਰ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਡੇਰਾਬੱਸੀ ਦੀਆਂ ਸੜਕਾਂ ’ਤੇ ਉਤਰੀ ਕਾਂਗਰਸ, ਸਰਕਾਰ ਖ਼ਿਲਾਫ਼ ਗੂੰਜੇ ਨਾਅਰ ਅਗਲੀ ਖ਼ਬਰ ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।