23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਰਾਜ ਦੀਆਂ ਮੰਡੀਆਂ ’ ਚ ਹੁਣ ਤੱਕ 57.05 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ - ਚੇਅਰਮੈਨ ਬਰਸਟ 55.37 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਹੋਈ ਖ਼ਰੀਦ

ਐੱਸ. ਏ.

ਅਜੀਤ ਡੈਸਕ 23-10-2026
ਐੱਸ. ਏ. ਐੱਸ. ਨਗਰ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਫ਼ਸਲ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਸੂਬੇ ਦੀਆਂ ਮੰਡੀਆਂ ‘ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਦਕਿ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵਲੋਂ ਰੋਜ਼ਾਨਾ ਮੰਡੀਆਂ ‘ਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ‘ਚ ਹੁਣ ਤੱਕ 57.05 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ‘ਚੋਂ 55.37 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਜਦਕਿ ਸਰਕਾਰੀ ਪੱਧਰ ‘ਤੇ 54.44 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 22,55,336 ਮੀਟ੍ਰਿਕ ਟਨ, ਐਫ. ਸੀ. ਆਈ. ਵਲੋਂ 28,099 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 14,25,644 ਮੀਟ੍ਰਿਕ ਟਨ, ਪਨਸਪ ਵਲੋਂ 10,91,691 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਵਲੋਂ 6,43,178 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚੋਂ 32.19 ਲੱਖ ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸੂਬੇ ਦੀਆਂ ਮੰਡੀਆਂ ‘ਚ 5.14 ਲੱਖ ਮੀਟ੍ਰਿਕ ਝੋਨੇ ਦੀ ਆਮਦ ਹੋਈ ਸੀ, ਜਿਸ ‘ਚੋਂ 4.95 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਰਾਜ ‘ਚ 1886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ, ਜਦਕਿ 515 ਆਰਜ਼ੀ ਖ਼ਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪਿਛਲੀ ਖ਼ਬਰ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਨੱਗਲ ਗੜ੍ਹੀਆਂ ’ ਚ ਖ਼ਤਰਨਾਕ ਕੁੱਤਿਆਂ ਦੇ ਹਮਲੇ ਵਿਚ 65 ਸਾਲਾ ਵਿਅਕਤੀ ਦੀ ਮੌਤ ਪੁਲਿਸ ਵਲੋਂ ਫਾਰਮ ਮਾਲਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।