23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਿਜਲੀ ਕਾਮਿਆਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਲਾਲੜੂ, 22 ਅਕਤੂਬਰ (ਰਾਜਬੀਰ ਸਿੰਘ)-ਮੁਲਾਜ਼ਮ ਏਕਤਾ ਮੰਚ ਅਤੇ ਜੁਆਇੰਟ ਫੋਰਮ ਵਲੋਂ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ’ਚ ਲਾਲੜੂ ਡਵੀਜ਼ਨ ਦੇ ਅੱਗੇ ਲਗਾਇਆ ਗਿਆ ਸਾਂਝਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੀ ਪ੍ਰਧਾਨਗੀ ਏਟਕ ਪ੍ਰਧਾਨ ਮੋਹਨ ਸਿੰਘ ਰਾਣਾ, ਟੀ.

ਅਜੀਤ ਡੈਸਕ 23-10-2026
ਲਾਲੜੂ, 22 ਅਕਤੂਬਰ (ਰਾਜਬੀਰ ਸਿੰਘ)-ਮੁਲਾਜ਼ਮ ਏਕਤਾ ਮੰਚ ਅਤੇ ਜੁਆਇੰਟ ਫੋਰਮ ਵਲੋਂ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ’ਚ ਲਾਲੜੂ ਡਵੀਜ਼ਨ ਦੇ ਅੱਗੇ ਲਗਾਇਆ ਗਿਆ ਸਾਂਝਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੀ ਪ੍ਰਧਾਨਗੀ ਏਟਕ ਪ੍ਰਧਾਨ ਮੋਹਨ ਸਿੰਘ ਰਾਣਾ, ਟੀ.ਐੱਸ.ਯੂ. ਸਰਕਲ ਪ੍ਰਧਾਨ ਰਾਜੇਸ਼ ਰਾਣਾ ਅਤੇ ਐੱਮ.ਐੱਸ. ਯੂ. ਡਵੀਜ਼ਨ ਲਾਲੜੂ ਦੇ ਪ੍ਰਧਾਨ ਸੰਦੀਪ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆ ਗੂ ਮਹਿੰਦਰ ਸਿੰਘ ਸੈਣੀ, ਬਲਬੀਰ ਸਿੰਘ (ਆਰ. ਏ.), ਸੁਰਿੰਦਰ ਕੁਮਾਰ (ਏ. ਏ. ਈ.), ਨਰੇਸ਼ ਕੁਮਾਰ, ਪ੍ਰਵੀਨ ਕੁਮਾਰ, ਲਵਦੀਪ ਮੈਨਨ, ਸੁਖਵਿੰਦਰ ਸਿੰਘ, ਪ੍ਰਵੀਨ ਕੁਮਾਰ ਅਤੇ ਪਵਨ ਕੁਮਾਰ ਨੇ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਨਾਲ ਮੁਲਾਜ਼ਮ ਵਰਗ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦਿਆਂ ਸਰਕਾਰ ਨੂੰ ਸਖ਼ਤ ਸ਼ਬਦਾਂ ‘ਚ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਵਲੋਂ ਲਈ ਗਈ 2 ਦਿਨਾਂ ਦੀ ਮਾਸ ਕੈਜੂਅਲ ਲੀਵ ਤਾਂ ਸਿਰਫ ਇਕ ਛੋਟੀ ਜਿਹੀ ਝਾਕੀ ਹੈ, ਜੇਕਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਤਿਆਗਿਆ ਅਤੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਹੇਠ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਨੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਦਾ ਕੀਤੀ ਰਾਜ ਤਿਲਕ ਦੀ ਰਸਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।