24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਵਾਈ ਅੱਡੇ ’ਤੇ ਹੋਏ ਚਲਾਨ ਦੀ ਸਲਿੱਪ ਜਨਤਕ ਕਰਨ ਮੁੱਖ ਮੰਤਰੀ - ਅਨਿਲ ਸਰੀਨ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਉਹ ਇਹ ਦੱਸਣ ਕਿ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਵਲੋਂ 50 ਹਜ਼ਾਰ ਰੁਪਏ ਦਾ ਚਲਾਨ ਕੱਟੇ ਜਾਣ ਦਾ ਕਾਰਨ ਕੀ ਸੀ। ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਵਿਦੇਸ਼ ਤੋਂ ਅਜਿਹਾ ਕੀ ਲੈ ਕੇ ਆਏ ਸਨ, ਜਿਸ ਕਾਰਨ ਕਸਟਮ ਵਿਭਾਗ ਨੂੰ ਇਹ ਕਾਰਵਾਈ ਕਰਨੀ ਪਈ।

ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਉਹ ਇਹ ਦੱਸਣ ਕਿ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਵਲੋਂ 50 ਹਜ਼ਾਰ ਰੁਪਏ ਦਾ ਚਲਾਨ ਕੱਟੇ ਜਾਣ ਦਾ ਕਾਰਨ ਕੀ ਸੀ। ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਵਿਦੇਸ਼ ਤੋਂ ਅਜਿਹਾ ਕੀ ਲੈ ਕੇ ਆਏ ਸਨ, ਜਿਸ ਕਾਰਨ ਕਸਟਮ ਵਿਭਾਗ ਨੂੰ ਇਹ ਕਾਰਵਾਈ ਕਰਨੀ ਪਈ। ਇਸ ਲਈ ਚਲਾਨ ਸਲਿੱਪ ਨੂੰ ਜਨਤਕ ਕੀਤਾ ਜਾਵੇ। ਅਨਿਲ ਸਰੀਨ ਨੇ ਅੱਜ ਚੰਡੀਗੜ੍ਹ ਵਿਚ ਕਿਹਾ ਕਿ ਮੁੱਖ ਮੰਤਰੀ ਦਾ ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੇ ਮੁਖੀ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਭਰਾ ਦੱਸਣ ਨਾਲ ਜਵਾਬਦੇਹੀ ਤੋਂ ਬਚਣਾ ਸੰਭਵ ਨਹੀਂ ਹੈ। ਇਹ ਬਿਆਨ ਹਾਸੋਹੀਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਝੂਠੇ ਦੋਸ਼ ਲਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੂੰ ਪਹਿਲਾਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦਿੱਲੀ ਹਵਾਈ ਅੱਡੇ ’ਤੇ ਉਨ੍ਹਾਂ ਨੂੰ ਕਿਸ ਸਾਮਾਨ ਕਾਰਨ ਰੋਕਿਆ ਗਿਆ ਸੀ ਅਤੇ ਕਸਟਮ ਵਿਭਾਗ ਨੇ ਉਨ੍ਹਾਂ ਦਾ ਚਲਾਨ ਕਿਉਂ ਕੱਟਿਆ। ਉਨ੍ਹਾਂ ਕਿਹਾ ਕਿ ਕੋਈ ਵੀ ਦੋਸ਼ ਲਾਉਣ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੂਰੇ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਅਨਿਲ ਸਰੀਨ ਨੇ ਕਿਹਾ ਕਿ ਦਿੱਲੀ ਹਵਾਈ ਅੱਡੇ ’ਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਨਿਯਮਿਤ ਤੌਰ ’ਤੇ ਜਾਂਚ ਕੀਤੀ ਜਾਂਦੀ ਹੈ। 23 ਸੀਐਚਡੀ42 ਅਨਿਲ ਸਰੀਨ
ਪਿਛਲੀ ਖ਼ਬਰ ਇਸ ਦੀਵਾਲੀ ’ਤੇ ਆਪਣਿਆਂ ਨੂੰ ਦਿਓ ਆਪਣੇ ਘਰ ਦਾ ਤੋਹਫ਼ਾ : ਮੋਂਗਾ ਇਨਫ੍ਰਾਟੈਕਸ (ਅੰਬਾਲਾ ਕੈਂਟ) ਵਿਖੇ ਪਾਓ ਤਿਆਰ ਘਰਾਂ ਵ... ਅਗਲੀ ਖ਼ਬਰ ਚੰਡੀਗੜ੍ਹ ਭਾਜਪਾ ਨੂੰ ਵੱਡਾ ਝਟਕਾ , ਸੈਂਕੜੇ ਨੌਜਵਾਨਾਂ ਸਮੇਤ ਪੁਨੀਤ ਕਪੂਰ ਬਾਵਾ ਨੇ ਫੜਿਆ ਕਾਂਗਰਸ ਦਾ ਹੱਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।