24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪ੍ਰੇਮ ਸਿੰਘ ਰਾਮਪੁਰੀਆ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਐੱਸ. ਏ.

ਅਜੀਤ ਡੈਸਕ 24-10-2026
ਐੱਸ. ਏ. ਐੱਸ. ਨਗਰ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਸੂਬਾਈ ਇਕਾਈ ਨੇ ਗੁਰਜੀਤ ਸਿੰਘ ਡੀ. ਐੱਸ. ਪੀ. ਮੋਰਿੰਡਾ ਦੇ ਪਿਤਾ ਪ੍ਰੇਮ ਸਿੰਘ ਰਾਮਪੁਰੀਆ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਅਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਮਹਿੰਦਰ ਸਿੰਘ (ਸੇਵਾ-ਮੁਕਤ ਇੰਸਪੈਕਟਰ) ਨੇ ਐਸੋਸੀਏਸ਼ਨ ਦੀ ਤਰਫੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦੱਸਿਆ ਕਿ ਪ੍ਰੇਮ ਸਿੰਘ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦੇ ਸੁਪਰਡੈਂਟ ਗ੍ਰੇਡ-1 ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ ਸਨ, ਜਿਥੇ ਉਨ੍ਹਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਭਾ ਕੇ ਮੁਲਾਜ਼ਮ ਵਰਗ ‘ਚ ਇਕ ਮਿਸਾਲ ਪੈਦਾ ਕੀਤੀ ਸੀ। ਜ਼ਿਕਰਯੋਗ ਹੈ ਕਿ ਪ੍ਰੇਮ ਸਿੰਘ ਰਾਮਪੁਰੀਆ ਦਾ ਬੀਤੀ 21 ਅਕਤੂਬਰ ਨੂੰ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਭਲਕੇ 25 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਦੁਪਹਿਰ 12.30 ਵਜੇ ਤੋਂ ਲੈ ਕੇ 1.30 ਵਜੇ ਦੇ ਵਿਚਕਾਰ ਹੋਵੇਗਾ। 23 ਐਮਓਐਚ 10 ਸਵ. ਪ੍ਰੇਮ ਸਿੰਘ ਰਾਮਪੁਰੀਆ।
ਪਿਛਲੀ ਖ਼ਬਰ ਕੈਥਲ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦੇਣ ਵਾਲਾ ਸਾਬਕਾ ਸੰਚਾਲਕ ਚੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਐੱਮ .... ਅਗਲੀ ਖ਼ਬਰ ਮੁਹਾਲੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।