25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬੀਬੀ ਜੁਗਿੰਦਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਹਿਲਾ ਵਿੰਗ ਦੀ ਖਰੜ ਸ਼ਹਿਰੀ ਦੀ ਪ੍ਰਧਾਨ ਥਾਪਿਆ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਬੀਬੀ ਜੁਗਿੰਦਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਖਰੜ ਸ਼ਹਿਰੀ ਦੀ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਨਵ-ਨਿਯੁਕਤ ਪ੍ਰਧਾਨ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 25-10-2026
ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਬੀਬੀ ਜੁਗਿੰਦਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਖਰੜ ਸ਼ਹਿਰੀ ਦੀ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਨਵ-ਨਿਯੁਕਤ ਪ੍ਰਧਾਨ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਕਿਸੇ ਵੀ ਜਥੇਬੰਦੀ ਦਾ ਅਹਿਮ ਹਿੱਸਾ ਹੁੰਦਾ ਹੈ। ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਬੀਬੀ ਜੁਗਿੰਦਰ ਕੌਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਖਰੜ ਸ਼ਹਿਰ ਦੀਆਂ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸੇ ਦੌਰਾਨ ਬੀਬੀ ਜੁਗਿੰਦਰ ਕੌਰ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਖਰੜ ਸ਼ਹਿਰੀ ਦੇ ਪ੍ਰਧਾਨ ਬਲਵਿੰਦਰ ਸਿੰਘ ਪਟਵਾਰੀ, ਹਰਬੰਸ ਸਿੰਘ ਸਿੱਧੂ, ਲਖਵਿੰਦਰ ਸਿੰਘ ਸੇਖੋਂ, ਬੀਬੀ ਮਨਜੀਤ ਕੌਰ, ਡਾ. ਕਰਨੈਲ ਸਿੰਘ ਮਾਵੀ, ਬੀਬੀ ਜੋਗਿੰਦਰ ਕੌਰ, ਪਰਮਜੀਤ ਸਿੰਘ ਤੇ ਸਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਏਪੁਰ ਰਾਣੀ ਵਿਖੇ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਅਗਲੀ ਖ਼ਬਰ ਪਿੰਡ ਅਭੈਪੁਰ ਵਿਖੇ ਵੱਡੀ ਗਿਣਤੀ ਨੌਜਵਾਨ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।