25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਾਲੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ

ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਲੋਕ ਹਿੱਤਾਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਵਿਚਾਰ-ਵਟਾਂਦਰੇ ਨੂੰ ਕੇਂਦਰ ‘ਚ ਰੱਖਿਆ ਗਿਆ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ। ਤਸਵੀਰ : ਬਿੱਲਾ ਅਕਾਲਗੜ੍ਹੀਆ 25-10-2026
ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਲੋਕ ਹਿੱਤਾਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਵਿਚਾਰ-ਵਟਾਂਦਰੇ ਨੂੰ ਕੇਂਦਰ ‘ਚ ਰੱਖਿਆ ਗਿਆ। ਇਸ ਮੌਕੇ ਚਰਨਜੀਤ ਸਿੰਘ ਕਾਲੇਵਾਲ ਵਲੋਂ ਕਿਸਾਨਾਂ ਦੀ ਭਲਾਈ, ਫ਼ਸਲਾਂ ਦੀ ਖ਼ਰੀਦ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉੱਚਿਤ ਮੁੱਲ ਮਿਲਣ ਵਰਗੇ ਮੁੱਦਿਆਂ ਨੂੰ ਮੁੱਖ ਮੰਤਰੀ ਹਰਿਆਣਾ ਦੇ ਸਾਹਮਣੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਲਿਹਾਜ਼ਾ ਕਿਸਾਨਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹਰ ਸਰਕਾਰ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ। ਮੁਲਾਕਾਤ ਦੌਰਾਨ ਪੰਜਾਬ ‘ਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ‘ਚ ਜਾਗਰੂਕਤਾ ਵਧਾਉਣ ਦੀ ਲੋੜ ‘ ਤੇ ਵੀ ਜ਼ੋਰ ਦਿੱਤਾ ਗਿਆ। ਇਸ ‘ਤੇ ਮੁੱਖ ਮੰਤਰੀ ਹਰਿਆਣਾ ਨੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਸਰਕਾਰਾਂ, ਸਮਾਜਿਕ ਸੰਸਥਾਵਾਂ ਅਤੇ ਲੋਕਾਂ ਨੂੰ ਮਿਲ ਕੇ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਇਤਿਹਾਸਕ ਪੱਖੋਂ ਸੰਬੰਧ ਬਹੁਤ ਗੂੜ੍ਹੇ ਹਨ, ਲਿਹਾਜ਼ਾ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਨਾਲ ਜੁੜੇ ਮਸਲਿਆਂ ‘ਤੇ ਆਪਸੀ ਸਹਿਯੋਗ ਅਤੇ ਸੰਵਾਦ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ‘ਤੇ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜਨਤਕ ਜੀਵਨ ਦੀ ਅਹਿਮ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਨੇ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ-ਪ੍ਰੋ. ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।