ਭਾਜਪਾ ਮੰਡਲ ਖਰੜ ਸ਼ਹਿਰੀ ਦੀ ਹੋਈ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ
ਖਰੜ, 25 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਮੰਡਲ ਸਿਟੀ ਖਰੜ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਭਾਜਪਾ ਮੰਡਲ ਖਰੜ ਸ਼ਹਿਰੀ ਦੇ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ ਦੀ ਅਗਵਾਈ ਵਿਚ ਖਰੜ ਵਿਖੇ ਹੋਈ, ਜਿਸ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿ ਭਾਜਪਾ ਦੇ ਆਗੂ ਪਰਮਿੰਦਰ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਸਮੇਤ ਹੋਰ ਆਗੂਆਂ ਨੇ ਹੁਣੇ ਤੋਂ ਭਾਜਪਾ ਨੂੰ ਸ਼ਹਿਰਾਂ ਅਤੇ ਪੈਂਡੂ ਖੇਤਰ ਵਿਚ ਮਜ਼ਬੂਤ ਕਰਨ ਲਈ ਹੁਣੇ ਤੋਂ ਕੰਮ ਕਰਨ ਲਈ ਆਖਿਆ ਅਤੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ, ਸੰਗਠਨਾਤਮਕ ਗਤੀਵਿਧੀਆਂ ਅਤੇ ਆਗਾਮੀ ਰਣਜੀਤ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।
ਅਜੀਤ ਡੈਸਕ
26-10-2026