27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਧਾਇਕ ਰੰਧਾਵਾ ਵੱਖ - ਵੱਖ ਧਾਰਮਿਕ ਸਮਾਗਮਾਂ ਵਿਚ ਹੋਏ ਨਤਮਸਤਕ

ਲਾਲੜੂ, 26 ਅਕਤੂਬਰ (ਰਾਜਬੀਰ ਸਿੰਘ)- ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਸਮੁੱਚੀ ਟੀਮ ਸਮੇਤ ਵੱਖ-ਵੱਖ ਪਿੰਡਾਂ ਅਤੇ ਲਾਲੜੂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਹ ਪਿੰਡ ਭੁੱਖੜੀ, ਪਿੰਡ ਬੱਲੋਪੁਰ, ਵਾਰਡ ਨੰ.

ਅਜੀਤ ਡੈਸਕ 27-10-2026
ਲਾਲੜੂ, 26 ਅਕਤੂਬਰ (ਰਾਜਬੀਰ ਸਿੰਘ)- ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਸਮੁੱਚੀ ਟੀਮ ਸਮੇਤ ਵੱਖ-ਵੱਖ ਪਿੰਡਾਂ ਅਤੇ ਲਾਲੜੂ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਹ ਪਿੰਡ ਭੁੱਖੜੀ, ਪਿੰਡ ਬੱਲੋਪੁਰ, ਵਾਰਡ ਨੰ. 12 ਲਾਲੜੂ ਅਤੇ ਪਿੰਡ ਰਜਾਪੁਰ ਵਿਖੇ ਨਤਮਸਤਕ ਹੋਏ। ਉਨ੍ਹਾਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਚਰਨਾਂ ਵਿਚ ਸੀਸ ਨਿਵਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਰਜਾਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਣਾ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਆਪਸੀ ਪਿਆਰ, ਸਤਿਕਾਰ ਅਤੇ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿਚੋਂ ਭੇਦਭਾਵ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਸੀ ਸਦਭਾਵਨਾ ਅਤੇ ਏਕਤਾ ਨਾਲ ਰਹਿਣ ਦੀ ਪ੍ਰੇਰਣਾ ਦਿੰਦੇ ਹਨ।
ਪਿਛਲੀ ਖ਼ਬਰ ਮੁਹਾਲੀ ਸੈਕਟਰ-89 ਦੇ ਵਸਨੀਕਾਂ ਨੇ ਜਨਰਲ ਬਾਡੀ ਦੀ ਸੱਦੀ ਮੀਟਿੰਗ ਅਗਲੀ ਖ਼ਬਰ ਕਰਵਾਚੌਥ ਮੌਕੇ ਸੇਵਾ ਭਾਰਤੀ ਡੇਰਾਬੱਸੀ ਦੀ ਨਿਵੇਕਲੀ ਪਹਿਲ ਅੱਜ ਤੇ ਕੱਲ੍ਹ ਲੜਕੀਆਂ ਘੱਟ ਦਰਾਂ ’ਤੇ ਲਗਾਉਣਗੀਆਂ ਮਹਿੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।