28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਹੁਜਨ ਸਮਾਜ ਨੂੰ ਹੁਕਮਰਾਨ ਬਣਨ ਲਈ ਇਕਜੁੱਟ ਹੋਣ ਦਾ ਸੱਦਾ - ਅਜੇਪਾਲ ਸਿੰਘ ਬਰਾੜ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਕੇਂਦਰੀ ਸਿੰਘ ਸਭਾ ਵਿਖੇ ਕਰਵਾਇਆ ਵਿਚਾਰ-ਚਰਚਾ ਸੈਮੀਨਾਰ

ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) - ਸਾਹਿਬ ਕਾਂਸ਼ੀ ਰਾਮ ਜੀ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਅਤੇ ਬਹੁਜਨ ਸਮਾਜ ਨੂੰ ਰਾਜਨੀਤਿਕ ਤੌਰ ’ਤੇ ਮਜ਼ਬੂਤ ਕਰਕੇ ਹੁਕਮਰਾਨ ਬਣਾਉਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਇਹ ਸੱਦਾ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਾਹਿਬ ਕਾਂਸ਼ੀ ਰਾਮ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਕੇਂਦਰੀ ਸਿੰਘ ਸਭਾ ਹਾਲ ਵਿਖੇ ਕਰਵਾਏ ਗਏ ਵਿਚਾਰ-ਚਰਚਾ ਸੈਮੀਨਾਰ ਦੌਰਾਨ ਦਿੱਤਾ।

ਚੰਡੀਗੜ੍ਹ ’ਚ ਕੇਂਦਰੀ ਸਿੰਘ ਸਭਾ ਵਿਖੇ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਕਰਵਾਏ ਵਿਚਾਰ ਚਰਚਾ ਸੈਮੀਨਾਰ ਦੌਰਾਨ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਆਪਣੇ ਵਿਚਾਰ ਸਾਂਝੇ ਕਰਦੇ ਹੋਏ। ਅਜੀਤ ਤਸਵੀਰ 28-10-2026
ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) - ਸਾਹਿਬ ਕਾਂਸ਼ੀ ਰਾਮ ਜੀ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਅਤੇ ਬਹੁਜਨ ਸਮਾਜ ਨੂੰ ਰਾਜਨੀਤਿਕ ਤੌਰ ’ਤੇ ਮਜ਼ਬੂਤ ਕਰਕੇ ਹੁਕਮਰਾਨ ਬਣਾਉਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਇਹ ਸੱਦਾ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਾਹਿਬ ਕਾਂਸ਼ੀ ਰਾਮ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਕੇਂਦਰੀ ਸਿੰਘ ਸਭਾ ਹਾਲ ਵਿਖੇ ਕਰਵਾਏ ਗਏ ਵਿਚਾਰ-ਚਰਚਾ ਸੈਮੀਨਾਰ ਦੌਰਾਨ ਦਿੱਤਾ। ਸੈਮੀਨਾਰ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਪੱਤਰਕਾਰਾਂ ਅਤੇ ਸਾਹਿਬ ਕਾਂਸ਼ੀ ਰਾਮ ਦੀ ਵਿਚਾਰਧਾਰਾ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਹਿਬ ਕਾਂਸ਼ੀ ਰਾਮ ਦੇ ਜੀਵਨ, ਸੰਘਰਸ਼, ਬਹੁਜਨ ਅੰਦੋਲਨ ਅਤੇ ਸਮਾਜ ਨੂੰ ਰਾਜਨੀਤਿਕ ਤੌਰ ’ਤੇ ਜਾਗਰੂਕ ਤੇ ਸਸ਼ਕਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਬਹੁਜਨ ਸਮਾਜ ਨੂੰ ਆਪਣੇ ਹੱਕਾਂ ਦੀ ਰਾਖੀ, ਸਮਾਜਿਕ ਬਰਾਬਰੀ ਅਤੇ ਰਾਜਨੀਤਿਕ ਭਾਗੀਦਾਰੀ ਯਕੀਨੀ ਬਣਾਉਣ ਲਈ ਸੰਗਠਿਤ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਸ਼ੀ ਰਾਮ ਦੀ ਵਿਚਾਰਧਾਰਾ ਨੂੰ ਸਮਝਣਾ, ਉਸ ’ਤੇ ਅਮਲ ਕਰਨਾ ਅਤੇ ਇਸ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਮਹੱਤਵਪੂਰਨ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਏਕਤਾ, ਵਿਚਾਰਧਾਰਕ ਸਪੱਸ਼ਟਤਾ ਅਤੇ ਸਾਂਝੇ ਸੰਘਰਸ਼ ਰਾਹੀਂ ਹੀ ਰਾਜਨੀਤਿਕ ਤਾਕਤ ਹਾਸਲ ਕਰਨ ਦੇ ਟੀਚੇ ਵੱਲ ਅੱਗੇ ਵਧਿਆ ਜਾ ਸਕਦਾ ਹੈ। ਇਸ ਮੌਕੇ ਰਾਜਵਿੰਦਰ ਸਿੰਘ ਰਾਹੀ ਨੇ ਬਹੁਜਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਚ ਰਾਜਨੀਤਿਕ ਚੇਤਨਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਸੀਨੀਅਰ ਪੱਤਰਕਾਰ ਸਰਦਾਰ ਜਸਪਾਲ ਸਿੰਘ ਸਿੱਧੂ ਨੇ ਕਾਂਸ਼ੀ ਰਾਮ ਦੀ ਵਿਚਾਰਧਾਰਾ, ਉਨ੍ਹਾਂ ਦੇ ਸੰਘਰਸ਼ ਅਤੇ ਬਹੁਜਨ ਸਮਾਜ ਦੇ ਰਾਜਨੀਤਿਕ ਭਵਿੱਖ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੁੰਵਰ ਜੱਗਵੀਰ ਸਿੰਘ ਸਹੂੰਗੜਾ ਨੇ ਕਿਹਾ ਕਿ ਕਾਂਸ਼ੀ ਰਾਮ ਦੇ ਮਿਸ਼ਨ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਵਿਚਾਰਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਨੂੰ ਆਪਣੇ ਇਤਿਹਾਸ, ਹੱਕਾਂ ਅਤੇ ਰਾਜਨੀਤਿਕ ਸਮਰੱਥਾ ਦੀ ਪਛਾਣ ਕਰਦਿਆਂ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਸਮਾਜ ਵਿਚ ਬਰਾਬਰੀ, ਨਿਆਂ ਅਤੇ ਸਨਮਾਨ ’ਤੇ ਆਧਾਰਿਤ ਵਿਵਸਥਾ ਦੀ ਸਥਾਪਨਾ ਕੀਤੀ ਜਾ ਸਕੇ। ਬੁਲਾਰਿਆਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਬਹੁਜਨ ਸਮਾਜ ਦੀ ਪ੍ਰਭਾਵਸ਼ਾਲੀ ਰਾਜਨੀਤਿਕ ਭਾਗੀਦਾਰੀ ਲਈ ਲਗਾਤਾਰ ਯਤਨਾਂ, ਮਜ਼ਬੂਤ ਸੰਗਠਨ ਅਤੇ ਵਿਚਾਰਧਾਰਕ ਵਚਨਬੱਧਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਦੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਅੱਗੇ ਵਧਾਉਣਾ ਸਮੇਂ ਦੀ ਅਹਿਮ ਮੰਗ ਹੈ। ਇਸ ਵਿਚਾਰ-ਚਰਚਾ ਸੈਮੀਨਾਰ ਵਿਚ ਦਵਿੰਦਰ ਸਿੰਘ ਸੇਖੋਂ, ਤੇਜਵਿੰਦਰ ਸਿੰਘ ਤੇਜੀ ਮਾਂਗਟ, ਜਬਰਾਜ ਕਬੀਰਦੀਪ ਸਿੰਘ, ਜਸਪ੍ਰੀਤ ਸਿੰਘ ਪਨੇਸਰ, ਦਵਿੰਦਰ ਸਿੰਘ ਸੰਗੋਵਾਲ, ਐਡਵੋਕੇਟ ਹਰਪ੍ਰੀਤ ਸਿੰਘ, ਸਰਵਣ ਸਿੰਘ ਸੋਨੂ (ਜਲੰਧਰ), ਰਾਹੁਲ (ਜਲੰਧਰ), ਬਲਵੀਰ ਪੋਹਿੜ, ਡਾ. ਅਸ਼ੋਕ ਸਹੋਤਾ, ਅਮਨ ਗੁੜੇ, ਕਰਨੈਲ ਤਲਵੰਡੀ, ਰਾਜਾ ਰਾਜਪਾਲ ਸਿੰਘ ਅਤੇ ਜਗਿੰਦਰ ਬੱਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਹਲਕੇ ਦੇ ਸਰਪੰਚਾਂ ਤੇ ਪੰਚਾਇਤੀ ਨੁਮਾਇੰਦਿਆਂ ਨੇ ਫੜਿਆ ਭਾਜਪਾ ਦਾ ਪੱਲ੍ਹਾ ‘ਆਪ’ ਦੇ ਸੂ... ਅਗਲੀ ਖ਼ਬਰ ਕ੍ਰੌਮਪਟਨ ਨੇ ਐਮੀਓ ਚੋਪ ‘ ਐਨ ’ ਪੀਲ ਕੀਤਾ ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।