29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰਤਵਾੜਾ ਸਾਹਿਬ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਮਾਜਰੀ, 28 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਵਿਦਿਆਰਥੀਆ ਦੁਆਰਾ ਸ਼ਬਦ ਗਾਇਨ ਕੀਤਾ ਗਿਆ।

ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਵਿਦਿਆਰਥੀ। ਤਸਵੀਰ : ਕੁਲਵੰਤ ਸਿੰਘ ਧੀਮਾਨ 29-10-2026
ਮਾਜਰੀ, 28 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਵਿਦਿਆਰਥੀਆ ਦੁਆਰਾ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਅਧਿਆਪਕਾ ਜਸਵਿੰਦਰ ਕੌਰ ਨੇ ਗੁਰੂ ਸਾਹਿਬ ਜੀ ਦੇ ਵਿਲੱਖਣ ਜੀਵਨ, ਮਹਾਨ ਕਾਰਜਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਹਾਜ਼ਰੀਨਾਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਸਮੁੱਚੇ ਜੀਵਨ ਤੋਂ ਸੇਧ ਲੈਂਦਿਆਂ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਸੰਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਮੁਖੀ ਸੰਤ ਬਾਬਾ ਲਖਬੀਰ ਸਿੰਘ ਨੇ ਵੀ ਆਪਣੇ ਵਧਾਈ ਸੰਦੇਸ਼ ਰਾਹੀਂ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ ’ਤੇ ਧੱਸੀ ਸੜਕ ਵੱਲ ਨਹੀਂ ਦਿੱਤਾ ਪ੍ਰਸ਼ਾਸਨ ਨੇ ਧਿਆਨ ਅਗਲੀ ਖ਼ਬਰ ਪਾਈਪ ਲਾਈਨ ਪਾਉਣ ਦਾ ਕੰਮ ਬਣਿਆ ਲੋਕਾਂ ਲਈ ਮੁਸੀਬਤ, ਹਾਦਸਿਆਂ ਦਾ ਖ਼ਤਰਾ ਵਧਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।