ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ’ ਚ ਫੇਲ੍ਹ - ਨਿਰਮੈਲ ਸਿੰਘ ਜੌਲਾ
ਲਾਲੜੂ, 29 ਅਕਤੂਬਰ (ਰਾਜਬੀਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀਆਂ ਜਾਨਾਂ ਗੁਆ ਰਹੀ ਹੈ, ਜਿਸ ਕਾਰਨ ਲੋਕਾਂ ਦੇ ਘਰਾਂ ਵਿਚ ਸੱਥਰ ਵਿਛ ਰਹੇ ਹਨ।
ਅਜੀਤ ਡੈਸਕ
30-10-2026