ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਵਲੋਂ ਆਰ - ਪਾਰ ਦੀ ਲੜਾਈ ਲੜਨ ਦਾ ਐਲਾਨ
ਖਰੜ, 30 ਅਕਤੂਬਰ (ਜੰਡਪੁਰੀ)-ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀ ਮੰਗਾਂ ਪ੍ਰਤੀ ਲਗਾਤਾਰ ਦਿਖਾਈ ਜਾ ਰਹੀ ਬੇਰੁਖ਼ੀ ਅਤੇ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਵਜੋਂ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਸੂਬਾ ਪੱਧਰ ‘ਤੇ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ। ਇਸ ਬਾਬਤ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੜਕਾਂ ‘ਤੇ ਉਤਰਨ ਦਾ ਕੋਈ ਸ਼ੌਂਕ ਨਹੀਂ ਹੈ, ਪਰ ਵਿਭਾਗ ਦੀ ਲਗਾਤਾਰ ਬੇਰੁਖ਼ੀ ਤੇ ਝੂਠੇ ਭਰੋਸਿਆਂ ਨੇ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਕਰ ਦਿੱਤਾ ਹੈ।
ਖਰੜ, 30 ਅਕਤੂਬਰ (ਜੰਡਪੁਰੀ)-ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀ ਮੰਗਾਂ ਪ੍ਰਤੀ ਲਗਾਤਾਰ ਦਿਖਾਈ ਜਾ ਰਹੀ ਬੇਰੁਖ਼ੀ ਅਤੇ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਵਜੋਂ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਸੂਬਾ ਪੱਧਰ ‘ਤੇ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ। ਇਸ ਬਾਬਤ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੜਕਾਂ ‘ਤੇ ਉਤਰਨ ਦਾ ਕੋਈ ਸ਼ੌਂਕ ਨਹੀਂ ਹੈ, ਪਰ ਵਿਭਾਗ ਦੀ ਲਗਾਤਾਰ ਬੇਰੁਖ਼ੀ ਤੇ ਝੂਠੇ ਭਰੋਸਿਆਂ ਨੇ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਕਰ ਦਿੱਤਾ ਹੈ। ਆਗੂਆਂ ਨੇ ਕਿਹਾ 1 ਨਵੰਬਰ ਤੋਂ ਸੂਬੇ ਭਰ ਦੇ ਮੁਲਾਜ਼ਮ ਰੁਟੀਨ ਪ੍ਰਸ਼ਾਸਕੀ ਰਿਪੋਰਟਿੰਗ, ਵਿਭਾਗੀ ਮੀਟਿੰਗਾਂ, ਟ੍ਰੇਨਿੰਗਾਂ ਅਤੇ ਸਾਰੇ ਗ਼ੈਰ-ਜ਼ਰੂਰੀ ਵਾਧੂ ਸਰਕਾਰੀ ਸਮਾਗਮਾਂ ਦਾ ਮੁਕੰਮਲ ਬਾਈਕਾਟ ਕਰਨਗੇ, ਜਦਕਿ 3 ਨਵੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਹੋਣ ਜਾ ਰਹੇ ਰੋਸ ਪ੍ਰਦਰਸ਼ਨ ‘ਚ ਹਿੱਸਾ ਲੈਣਗੇ।