‘ ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 69,101 ਐੱਫ. ਆਈ.
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 69,101 ਐੱਫ. ਆਈ. ਆਰ. ਦਰਜ ਕਰਕੇ 4464 ਕਿੱਲੋ ਹੈਰੋਇਨ ਸਮੇਤ 90,091 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵਲੋਂ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4464 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿੱਲੋ ਚਰਸ, 1860 ਕਿੱਲੋ ਗਾਂਜਾ, 84 ਕਿੱਲੋ ਆਈਸੀਈ, 67.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਇਸੇ ਦੌਰਾਨ ਪੁਲਿਸ ਟੀਮਾਂ ਨੇ 285ਵੇਂ ਦਿਨ ਵੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 479 ਛਾਪੇਮਾਰੀਆਂ ਕੀਤੀਆਂ, ਜਿਸ ਦੌਰਾਨ 11 ਹਥਿਆਰਾਂ ਸਮੇਤ 168 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਤੇ ਅੱਠ ਭਗੌੜੇ ਅਪਰਾਧਈਆਂ (ਪੀਓਜ਼) ਨੂੰ ਕਾਬੂ ਕੀਤਾ।