03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਦਿਆਰਥੀ ਜਥੇਬੰਦੀ ‘ਸਾਖੀ’ ਨੇ ਸਾਲ 1984 ਵੇਲੇ ਦਿੱਲੀ ’ਚ ਵਾਪਰੀਆਂ ਘਟਨਾਵਾਂ ਬਾਰੇ ਪ੍ਰਦਰਸ਼ਨੀ ’ਤੇ ਕਿਤਾਬਚਾ ਜਾਰੀ

ਚੰਡੀਗੜ੍ਹ, 2 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ ਵਿਦਿਆਰਥੀ ਜਥੇਬੰਦੀ ‘ਸਾਖੀ’ ਵਲੋਂ ਸਾਲ 1984 ਵੇਲੇ ਦਿੱਲੀ ਦੀਆਂ ਸੜਕਾਂ ’ਤੇ ਹੋਈ ਸਿੱਖਾਂ ਦੀ ਨਸਲਕੁਸ਼ੀ ਤੇ ਹੋਰ ਖ਼ੂਨੀ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਰਾਹੀਂ ਇਨ੍ਹਾਂ ਤਿੰਨ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ, ਸਿੱਖਾਂ ਦੀ ਹੋਈ ਨਸਲਕੁਸ਼ੀ, ਇਸ ਨਸਲਕੁਸ਼ੀ ਦੀ ਅਜੋਕੇ ਸਮੇਂ ਵਿਚ ਜਾਰੀ ਵੱਖ-ਵੱਖ ਰੂਪਾਂ ਵਿਚ ਮੌਜੂਦਗੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 03-11-2026
ਚੰਡੀਗੜ੍ਹ, 2 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ ਵਿਦਿਆਰਥੀ ਜਥੇਬੰਦੀ ‘ਸਾਖੀ’ ਵਲੋਂ ਸਾਲ 1984 ਵੇਲੇ ਦਿੱਲੀ ਦੀਆਂ ਸੜਕਾਂ ’ਤੇ ਹੋਈ ਸਿੱਖਾਂ ਦੀ ਨਸਲਕੁਸ਼ੀ ਤੇ ਹੋਰ ਖ਼ੂਨੀ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਰਾਹੀਂ ਇਨ੍ਹਾਂ ਤਿੰਨ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ, ਸਿੱਖਾਂ ਦੀ ਹੋਈ ਨਸਲਕੁਸ਼ੀ, ਇਸ ਨਸਲਕੁਸ਼ੀ ਦੀ ਅਜੋਕੇ ਸਮੇਂ ਵਿਚ ਜਾਰੀ ਵੱਖ-ਵੱਖ ਰੂਪਾਂ ਵਿਚ ਮੌਜੂਦਗੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਪ੍ਰਦਰਸ਼ਨੀ ਵਿਚ ਪੰਜਾਬ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਤੇ ਪੰਜਾਬ ਦਰਦੀ ਜਥੇਬੰਦੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਇਤਿਹਾਸਕ ਦੁਖਾਂਤ ਬਾਰੇ ਜਾਗਰੂਕਤਾ ਫੈਲਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਵਿਦਿਆਰਥੀ ਜਥੇਬੰਦੀ ‘ਸਾਖੀ’ ਦੇ ਵਿਦਿਆਰਥੀਆਂ ਨੇ ਇਸ ਵਿਸ਼ੇ ਸੰਬੰਧੀ ਤਿਆਰ ਕੀਤਾ ਕਿਤਾਬਚਾ ਵੀ ਪ੍ਰਦਰਸ਼ਨੀ ਵਿਚ ਪਹੁੰਚੇ ਵਿਦਿਆਰਥੀਆਂ ਨੂੰ ਵੰਡਿਆ। ਪ੍ਰਦਰਸ਼ਨੀ ਵਿਚ ਲਖਵੀਰ ਸਿੰਘ ਕੋਟਲਾ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਪਰਮਜੀਤ ਸਿੰਘ ਜੌਹਲ ਕੋਆਰਡੀਨੇਟਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਜਗਦੀਪ ਸਿੰਘ ਕੰਸਾਲਾ ਪ੍ਰਧਾਨ ਜ਼ਿਲ੍ਹਾ ਮੁਹਾਲੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਜਗਦੇਵ ਸਿੰਘ ਮਲੋਆ ਸਮਾਜ ਸੇਵੀ, ਅਜੇਕਰਨ ਸਿੰਘ ਵਿਦਿਆਰਥੀ ਜਥੇਬੰਦੀ ਆਈਸਾ, ਦਰਸ਼ਪ੍ਰੀਤ ਸਿੰਘ ਵਿਦਿਆਰਥੀ ਜਥੇਬੰਦੀ ਸੱਥ, ਕਰਨ ਸਿੰਘ ਵਿਦਿਆਰਥੀ ਜਥੇਬੰਦੀ ਐਸ.ਐਫ਼.ਐਸ, ਰੰਜਨਦੀਪ ਸਿੰਘ ਵਿਦਿਆਰਥੀ ਜਥੇਬੰਦੀ ਸੋਪੋ ਸਮੇਤ ਹੋਰ ਕਈ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਤੇ ਆਪਣੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ 2.08 ਕਰੋੜ ਰੁ. ਦੇ ਪੰਚਾਇਤ ਸੰਮਤੀ ਦੇ ਫੰਡਾਂ ਦੀ ਹੇਰਾਫੇਰੀ ਦੀ ਮੁੜ ਹੋਵੇਗੀ ਜਾਂਚ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੋ ਫ਼ੌਜੀ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।