ਵਿਧਾਇਕ ਰੰਧਾਵਾ ਨੇ ਬੱਸ ਨੂੰ ਦਿਖਾਈ ਹਰੀ ਝੰਡੀ
ਜ਼ੀਰਕਪੁਰ, 2 ਨਵੰਬਰ (ਹੈਪੀ ਪੰਡਵਾਲਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵਾਰਡ ਨੰ. 15 ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਜ਼
ਜ਼ੀਰਕਪੁਰ ਦੇ ਵਾ. ਨੰ. 15 ਤੋਂ ਸ਼ਰਧਾਲੂਆਂ ਦੀ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਕੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ : ਹੈਪੀ ਪੰਡਵਾਲਾ
03-11-2026
ਜ਼ੀਰਕਪੁਰ, 2 ਨਵੰਬਰ (ਹੈਪੀ ਪੰਡਵਾਲਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਤਹਿਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵਾਰਡ ਨੰ. 15 ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਸ਼ਰਧਾਲੂਆਂ ਲਈ ਇਕ ਮਹੱਤਵਪੂਰਨ ਸਹੂਲਤ ਹੈ, ਜਿਸ ਰਾਹੀਂ ਲੋਕ ਬਿਨਾਂ ਕਿਸੇ ਆਵਾਜਾਈ ਦੀ ਚਿੰਤਾ ਕੀਤੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਯੋਜਨਾ ਦਾ ਉਦੇਸ਼ ਲੋਕਾਂ ਦੀ ਆਸਥਾ ਦਾ ਸਤਿਕਾਰ ਕਰਨਾ ਤੇ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖਦਿਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਤਮਿਕ ਸਕੂਨ ਦਿੰਦੀਆਂ ਹਨ ਤੇ ਸਮਾਜ ‘ਚ ਸ਼ਰਧਾ, ਸਦਭਾਵਨਾ ਤੇ ਆਪਸੀ ਪਿਆਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਯਾਤਰਾ ‘ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਾਮਨਾ ਕੀਤੀ ਕਿ ਉਨ੍ਹਾਂ ਦੀ ਯਾਤਰਾ ਸੁਖਦ, ਸੁਰੱਖਿਅਤ ਅਤੇ ਮੰਗਲਮਈ ਹੋਵੇ ਅਤੇ ਪ੍ਰਮਾਤਮਾ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਇਸ ਮੌਕੇ ਕੌਂਸਲਰ ਸੁਨੀਲ ਕੁਮਾਰ ਚੌਧਰੀ ਸਮੇਤ ਪਾਰਟੀ ਹੋਰ ਮੈਂਬਰ ਵੀ ਹਾਜ਼ਰ ਸਨ।