05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਖਰੜ ਤੋਂ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਕਾਂਗਰਸੀ ਆਗੂ ਤੇ ਵਰਕਰ ਹੋਏ ਰਵਾਨਾ

ਖਰੜ, 4 ਨਵੰਬਰ (ਜੰਡਪੁਰੀ)-ਹਲਕਾ ਖਰੜ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਅਤੇ ਵਰਕਰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ‘ਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਕਮਲ ਕਿਸ਼ੋਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ।

ਅਜੀਤ ਡੈਸਕ 05-11-2026
ਖਰੜ, 4 ਨਵੰਬਰ (ਜੰਡਪੁਰੀ)-ਹਲਕਾ ਖਰੜ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਅਤੇ ਵਰਕਰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ‘ਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਇਸ ਮੌਕੇ ਕਮਲ ਕਿਸ਼ੋਰ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਹ ਵਿਸ਼ਾਲ ਰੈਲੀ ਲੋਕਾਂ ਦੀਆਂ ਉਮੀਦਾਂ ਅਤੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਪੀ. ਪੀ. ਸੀ. ਮੈਂਬਰ ਸਵਰਨਜੀਤ ਕੌਰ, ਬਲਾਕ ਕਾਂਗਰਸ ਪ੍ਰਧਾਨ ਸਤਨਾਮ ਸਿੰਘ, ਸਿਟੀ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਪਕ ਕੌਸ਼ਲ, ਮਾਈਨੋਰਿਟੀ ਸੈੱਲ ਮੁਹਾਲੀ ਦੇ ਚੇਅਰਮੈਨ ਚੰਨੀ ਇਕਬਾਲ, ਐਸ. ਸੀ. ਸੈੱਲ ਦੇ ਚੇਅਰਮੈਨ ਜਸਪਾਲ ਸਿੰਘ, ਜ਼ਿਲ੍ਹਾ ਕਾਂਗਰਸ ਦੇ ਵਾਈਸ ਪ੍ਰਧਾਨ ਵਿਸ਼ਾਲ ਬੱਟੂ, ਨਿਰਮਲ ਸਿੰਘ ਸੈਣੀ ਅਤੇ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਵੰਦੇ ਭਾਰਤ ਰੇਲਗੱਡੀ ਦੀ ਲਪੇਟ ’ਚ ਆ ਕੇ ਜਾਨ ਗੁਆਉਣ ਵਾਲਾ ਨੌਜਵਾਨ ਨਿਕਲਿਆ ਬੀ.ਟੈੱਕ ਇੰਜੀਨੀਅਰ ਅਗਲੀ ਖ਼ਬਰ ‘ਆਪਣੇ ਵੋਟ ਦੇ ਅਧਿਕਾਰ ਨੂੰ ਜਾਣੋ ’ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।