ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਸਿੱਖ ਨਸਲਕੁਸ਼ੀ 1984 ਦੇ ਸੰਬੰਧ ’ਚ ਪ੍ਰਦਰਸ਼ਨੀ ਤੇ ਵਿਚਾਰ-ਚਰਚਾ ਕਰਵਾਈ
ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਸਿੱਖ ਨਸਲਕੁਸ਼ੀ 1984 ਦੇ ਸੰਬੰਧ ਵਿਚ ਇਕ ਪ੍ਰਦਰਸ਼ਨੀ ਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਵਿਚਾਰ-ਚਰਚਾ ਵਿਚ ਪੰਜਾਬ ਯੂਨੀਵਰਸਿਟੀ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਸਿੱਖ ਨਸਲਕੁਸ਼ੀ 1 984 ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਅਜੀਤ ਡੈਸਕ
06-11-2026