06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਈ ਭਾਰਤ ਨੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਕਰਵਾਈ

ਐੱਸ. ਏ.

ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਦੌਰਾਨ ਕਰਵਾਏ ਗਏ ਭਾਸ਼ਨ ਮੁਕਾਬਲੇ ’ਚ ਜੇਤੂ ਰਹਿਣ ਵਾਲੇ ਭਾਗੀਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਮਾਈ ਭਾਰਤ ਮੁਹਾਲੀ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ-2027 ਕਰਵਾਈ ਗਈ। ਇਹ ਪ੍ਰੋਗਰਾਮ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਦੇ ਸਮਾਨਾਂਤਰ ਕਰਵਾਇਆ, ਜੋ ਕਿ ਨੌਜਵਾਨਾਂ ‘ਚ ਲੀਡਰਸ਼ਿਪ ਦੇ ਗੁਣਾਂ, ਨਾਗਰਿਕ ਜਾਗਰੂਕਤਾ ਤੇ ਰਾਸ਼ਟਰ ਨਿਰਮਾਣ ‘ਚ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਾਲਾ ਇਕ ਪ੍ਰਮੁੱਖ ਰਾਸ਼ਟਰੀ ਮੰਚ ਹੈ। ਇਸ ਪ੍ਰੋਗਰਾਮ ਦੌਰਾਨ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ‘ਤੇ ਭਾਸ਼ਨ ਮੁਕਾਬਲਾ ਕਰਵਾਇਆ, ਜਿਸ ‘ਚ ਨੌਜਵਾਨਾਂ ਨੂੰ ਤਿੰਨ ਮਿੰਟ ਦੇ ਭਾਸ਼ਣ ਰਾਹੀਂ ਇਕ ਮਹੱਤਵਪੂਰਨ ਰਾਸ਼ਟਰੀ ਮੁੱਦੇ ‘ਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਭਾਗੀਦਾਰਾਂ ਨੇ ਲੋਕਤੰਤਰੀ ਭਾਵਨਾ ਤੇ ਉਸਾਰੂ ਵਿਚਾਰ-ਵਟਾਂਦਰੇ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੁਕਾਬਲੇ ‘ਚ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਖੇਤਰਾਂ ਤੋਂ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ, ਜਦਕਿ ਮੁਕਾਬਲੇ ਦਾ ਮੁਲਾਂਕਣ ਪੰਜ ਮੈਂਬਰੀ ਜੱਜਾਂ ਦੇ ਪੈਨਲ ਵਲੋਂ ਕੀਤਾ। ਇਸ ਮੁਕਾਬਲੇ ‘ਚ ਫ਼ਤਿਹਜੀਤ ਸਿੰਘ ਨੇ ਪਹਿਲਾ, ਕੇਸ਼ਵ ਰਾਣਾ ਨੇ ਦੂਜਾ ਤੇ ਦੀਕਸ਼ਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹ ਤਿੰਨੋਂ ਜੇਤੂ ਹੁਣ ਰਾਜ ਪੱਧਰੀ ਮੁਕਾਬਲੇ ‘ਚ ਭਾਗ ਲੈਣਗੇ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਇਡ ਹੈਲਥ ਸਾਇੰਸਿਜ਼ ਦੇ ਡੀਨ ਪ੍ਰੋ. ਡਾ. ਨਵਜੋਤ ਤ੍ਰਿਵੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਭਾਗੀਦਾਰਾਂ ਵਲੋਂ ਪੇਸ਼ ਕੀਤੀਆਂ ਗਈਆਂ ਤਰਕਾਂ ਅਤੇ ਵਿਚਾਰਾਂ ਦੀ ਗੁਣਵੱਤਾ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ-2027 ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਰਾਸ਼ਟਰੀ ਮਹੱਤਵ ਦੇ ਮੁੱਦਿਆਂ ਨਾਲ ਜੋੜਨਾ ਅਤੇ ਦੇਸ਼ ਦੇ ਵਿਕਾਸ ‘ਚ ਉਨ੍ਹਾਂ ਦੀ ਭੂਮਿਕਾ ਨੂੰ ਉਤਸ਼ਾਹਿਤ ਕਰਨਾ ਹੈ। ਰਾਜ ਪੱਧਰ ਦੇ ਜੇਤੂ ਰਾਸ਼ਟਰੀ ਪੱਧਰ ਦੇ ਮੁਕਾਬਲੇ ‘ਚ ਭਾਗ ਲੈਣਗੇ, ਜੋ ਕਿ 9 ਤੇ 10 ਜਨਵਰੀ ਨੂੰ ਨਵੀਂ ਦਿੱਲੀ ਸਥਿਤ ਸੰਵਿਧਾਨ ਭਵਨ ਦੇ ਕੇਂਦਰੀ ਹਾਲ ‘ਚ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਰਾਸ਼ਟਰੀ ਪੱਧਰ ਦੇ ਅੰਤਿਮ ਪੜਾਅ ਦੇ ਭਾਗੀਦਾਰ 11 ਅਤੇ 12 ਜਨਵਰੀ ਨੂੰ ਹੋਣ ਵਾਲੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ‘ਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਮੌਜੂਦਾ ਸਰਕਾਰ ਤੋਂ ਹੁਣ ‘ਆਪ’ ਦੇ ਵਿਧਾਇਕ ਵੀ ਔਖੇ-ਚਾਵਲਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸੁਹਾਲੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।