06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਤਹਿਤ ਵਿਧਾਇਕ ਰੰਧਾਵਾ ਨੇ ਵੰਡੇ ਪ੍ਰਾਪਰਟੀ ਕਾਰਡ

ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪੀੜ੍ਹੀਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰ ਮਾਲਕੀ ਦੇ ਅਧਿਕਾਰਤ ਦਸਤਾਵੇਜ਼ਾਂ ਤੋਂ ਵਾਂਝੇ ਪੇਂਡੂ ਪਰਿਵਾਰਾਂ ਲਈ ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਰਾਹਤ ਲੈ ਕੇ ਆਈ ਹੈ। ਇਸ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਪਿੰਡ ਖੇੜੀ ਤੇ ਪਰਾਗਪੁਰ ਦੇ 520 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਸੰਬੰਧੀ ਪ੍ਰਾਪਰਟੀ ਕਾਰਡ ਸੌਂਪੇ ਗਏ।

ਅਜੀਤ ਡੈਸਕ 06-11-2026
ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪੀੜ੍ਹੀਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰ ਮਾਲਕੀ ਦੇ ਅਧਿਕਾਰਤ ਦਸਤਾਵੇਜ਼ਾਂ ਤੋਂ ਵਾਂਝੇ ਪੇਂਡੂ ਪਰਿਵਾਰਾਂ ਲਈ ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਰਾਹਤ ਲੈ ਕੇ ਆਈ ਹੈ। ਇਸ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਪਿੰਡ ਖੇੜੀ ਤੇ ਪਰਾਗਪੁਰ ਦੇ 520 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਸੰਬੰਧੀ ਪ੍ਰਾਪਰਟੀ ਕਾਰਡ ਸੌਂਪੇ ਗਏ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵੰਡੇ ਗਏ ਇਨ੍ਹਾਂ ਕਾਰਡਾਂ ਵਿਚ ਪਿੰਡ ਖੇੜੀ ਦੇ 190 ਤੇ ਪਰਾਗਪੁਰ ਦੇ 330 ਪਰਿਵਾਰ ਸ਼ਾਮਿਲ ਹਨ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਵੱਡੀ ਗਿਣਤੀ ਪਰਿਵਾਰ ਲੰਮੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਸਨ, ਪਰ ਮਾਲਕੀ ਦੇ ਪੁਖ਼ਤਾ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਮਾਲਕੀ ਦਾ ਅਧਿਕਾਰਤ ਸਬੂਤ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਯੋਗ ਪਰਿਵਾਰਾਂ ਤੱਕ ਪ੍ਰਾਪਰਟੀ ਕਾਰਡ ਪਹੁੰਚਾਉਣ ਦਾ ਕੰਮ ਲਗਾਤਾਰ ਜਾਰੀ ਰਹੇਗਾ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੈ। ਇਸ ਤਹਿਤ ਸੜਕਾਂ, ਗਲੀਆਂ ਤੇ ਸਟਰੀਟ ਲਾਈਟਾਂ ਸਮੇਤ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ। ਖਿਡਾਰੀਆਂ ਨੂੰ ਖੇਡ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਦੇ ਨਾਲ ਕੋਚਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ । ਇਸ ਮੌਕੇ ਪਿੰਡ ਖੇੜੀ ਦੀ ਸਰਪੰਚ ਇਕਬਾਲ ਕੌਰ, ਪਰਾਗਪੁਰ ਦੇ ਸਰਪੰਚ ਸੁਰਿੰਦਰ ਸਿੰਘ, ਨਰਿੰਦਰ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਹਰਸਿਮਰਨ ਸਿੰਘ, ਸੰਬੰਧਿਤ ਪਟਵਾਰੀ, ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਵਿੱਤਰਾ ਜਵੈਲਰਸ ਵਲੋਂ ਸੋਨੇ ਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਜਾਰੀ ਅਗਲੀ ਖ਼ਬਰ ਕੌਂਸਲਰ ਕਾਹਲੋਂ ਨੇ ਫੇਜ਼-3ਬੀ2 ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।