07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

48.50 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਸੜਕ ਨਾਲ ਸਵਾਸਤਿਕ ਵਿਹਾਰ ਦੀ ਬਦਲੇਗੀ ਨੁਹਾਰ-ਵਿਧਾਇਕ ਰੰਧਾਵਾ

ਜ਼ੀਰਕਪੁਰ, 6 ਨਵੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਸ਼ਹਿਰੀ ਖੇਤਰਾਂ ‘ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ਦੇ ਵਾ. ਨੰ.

ਅਜੀਤ ਡੈਸਕ 07-11-2026
ਜ਼ੀਰਕਪੁਰ, 6 ਨਵੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਸ਼ਹਿਰੀ ਖੇਤਰਾਂ ‘ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ਦੇ ਵਾ. ਨੰ. 27 ਵਿਚਲੀ ਸਵਾਸਤਿਕ ਵਿਹਾਰ ਵਿਖੇ 48.50 ਲੱਖ ਰੁ. ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ਪੱਖੋਂ ਸਹੂਲਤ ਮਿਲੇਗੀ ਤੇ ਇਲਾਕੇ ਦੀ ਨੁਹਾਰ ਬਦਲੇਗੀ। ਇਸ ਮੌਕੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਦੇ ਸਮੁੱਚੇ ਸ਼ਹਿਰੀ ਤੇ ਪੇਂਡੂ ਖੇਤਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ‘ਚ ਰੱਖਦਿਆਂ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੜਕ ਦੇ ਨਿਰਮਾਣ ਕਾਰਜਾਂ ਦੌਰਾਨ ਤੈਅ ਮਾਪਦੰਡਾਂ ਅਤੇ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ‘ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਹਰੇਕ ਕੰਮ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਵਾਰਡ ਇੰਚਾਰਜ ਗਗਨਦੀਪ ਸਿੰਘ ਗੈਰੀ ਤੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਭੱਟੀ ਸਮੇਤ ਵੱਡੀ ਗਿਣਤੀ ‘ਚ ਸਵਾਸਤਿਕ ਵਿਹਾਰ ਦੇ ਵਸਨੀਕ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਸੀ. ਤੇ ਏ. ਡੀ. ਸੀ. ਨੇ ਜੋਤੀ ਸਰੂਪ ਕੰਨਿਆ ਆਸਰਾ ਖਰੜ ਦੀਆਂ ਲੜਕੀਆਂ ਨੂੰ 135 ਸਰਦੀਆਂ ਦੇ ਟਰੈਕ ਸੂਟ ਵੰਡੇ ਅਗਲੀ ਖ਼ਬਰ ਪੀ . ਜੀ . ਆਈ . ਦੀ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ 344 ਵਾਂ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।