08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

41.02 ਗ੍ਰਾਮ ਆਈਸ ਡਰੱਗ ਸਮੇਤ ਚੰਡੀਗੜ੍ਹ ਵਾਸੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 7 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੈਕਟਰ-41 ਸਥਿਤ ਪੈਟਰੋਲ ਪੰਪ ਨੇੜਿਓਂ ਇਕ ਨੌਜਵਾਨ ਨੂੰ 41. 02 ਗ੍ਰਾਮ ਆਈਸ (ਨਸ਼ੀਲਾ ਪਦਾਰਥ) ਸਮੇਤ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 08-11-2026
ਚੰਡੀਗੜ੍ਹ, 7 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੈਕਟਰ-41 ਸਥਿਤ ਪੈਟਰੋਲ ਪੰਪ ਨੇੜਿਓਂ ਇਕ ਨੌਜਵਾਨ ਨੂੰ 41.02 ਗ੍ਰਾਮ ਆਈਸ (ਨਸ਼ੀਲਾ ਪਦਾਰਥ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਾਹਿਲ (28) ਵਾਸੀ ਸੈਕਟਰ-40ਸੀ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ 6 ਨਵੰਬਰ ਨੂੰ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ, ਇਸ ਉਪਰੰਤ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ ਸ਼ੱਕੀ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਦਾ ਟੈਸਟ ਮੋਬਾਈਲ ਫਰੈਂਸਿਕ ਕਿੱਟ ਰਾਹੀਂ ਕੀਤੇ ਜਾਣ ਤੇ ਉਕਤ ਪਦਾਰਥ ਦੀ ਪੁਸ਼ਟੀ 41.02 ਗ੍ਰਾਮ ਆਈਸ ਵਜੋਂ ਹੋਈ। ਜਿਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪੁਲਿਸ ਹਿਰਾਸਤ ਵਿਚ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਹੱਥੋਂ ਹੱਥੀਂ ਵਿੱਕੀਆਂ ਬੁੜੈਲ ਜੇਲ੍ਹ ਦੇ ਕੈਦੀਆਂ ਨੇ ਬਣਾਈਆਂ ਮਠਿਆਈਆਂ ਅਗਲੀ ਖ਼ਬਰ ਦਿ ਵਿਜ਼ਡਮ ਸਕੂਲ ਵਲੋਂ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਸਾਲਾਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।