11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਧਿਆਪਕਾਂ ਤੋਂ ਬਿਨਾਂ 40 ਹਜ਼ਾਰ ਕੰਪਿਊਟਰ ਕਿਸ ਕੰਮ ਦੇ?-ਅਵਿਨਾਸ਼ ਰਾਏ ਖੰਨਾ

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ 40,003 ਕੰਪਿਊਟਰ ਲਗਾਉਣ ਦੇ ਦਾਅਵੇ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਸਿਰਫ਼ ਕੰਪਿਊਟਰ ਲਗਾਉਣ ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਨ ਨਾਲ ਸਿੱਖਿਆ ਕ੍ਰਾਂਤੀ ਨਹੀਂ ਆ ਸਕਦੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿੰਨੇ ਕੰਪਿਊਟਰ ਅਧਿਆਪਕ ਭਰਤੀ ਕੀਤੇ ਹਨ।

ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ 40,003 ਕੰਪਿਊਟਰ ਲਗਾਉਣ ਦੇ ਦਾਅਵੇ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਸਿਰਫ਼ ਕੰਪਿਊਟਰ ਲਗਾਉਣ ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਨ ਨਾਲ ਸਿੱਖਿਆ ਕ੍ਰਾਂਤੀ ਨਹੀਂ ਆ ਸਕਦੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਕਿ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿੰਨੇ ਕੰਪਿਊਟਰ ਅਧਿਆਪਕ ਭਰਤੀ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਇਕ ਵੀ ਨਵਾਂ ਕੰਪਿਊਟਰ ਅਧਿਆਪਕ ਭਰਤੀ ਨਹੀਂ ਕੀਤਾ। ਖੰਨਾ ਨੇ ਕਿਹਾ ਕਿ ਸੂਬੇ ਦੇ ਕਈ ਮਿਡਲ ਸਕੂਲਾਂ ਵਿਚ ਕੰਪਿਊਟਰ ਪੜ੍ਹਾਉਣ ਲਈ ਅਧਿਆਪਕ ਹੀ ਮੌਜੂਦ ਨਹੀਂ ਹਨ। ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਤਿੰਨ-ਤਿੰਨ ਦਿਨ ਹੋਰਨਾਂ ਸਕੂਲਾਂ ਵਿਚ ਭੇਜ ਕੇ ਕੰਮ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਗੈਰ-ਅਧਿਆਪਨ ਕੰਮਾਂ ਵਿਚ ਲਗਾਉਣ ਕਾਰਨ ਉਨ੍ਹਾਂ ਕੋਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਲੋੜੀਂਦਾ ਸਮਾਂ ਵੀ ਨਹੀਂ ਬਚਦਾ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2006-07 ’ਚ ਸਥਾਪਿਤ ਕੀਤੀਆਂ ਕੰਪਿਊਟਰ ਲੈਬਾਂ ਅੱਜ ਕਬਾੜ ਬਣ ਚੁੱਕੀਆਂ ਹਨ। ਸਾਲ 2016 ’ਚ ਅਕਾਲੀ-ਭਾਜਪਾ ਸਰਕਾਰ ਦੌਰਾਨ ਐੱਨ-ਕੰਪਿਊਟਿੰਗ ਤਕਨੀਕ ਰਾਹੀਂ ਪ੍ਰਤੀ ਸਕੂਲ 24 ਕੰਪਿਊਟਰ ਚਲਾਏ ਜਾਂਦੇ ਸਨ, ਜਦਕਿ ਹੁਣ 20 0 ਵਿਦਿਆਰਥੀਆਂ ਪਿੱਛੇ ਸਿਰਫ਼ ਅੱਠ ਕੰਪਿਊਟਰ ਮੁਹੱਈਆ ਕਰਵਾਉਣਾ ਕੰਪਿਊਟਰ ਸਿੱਖਿਆ ਦੇ ਉਦੇਸ਼ਾਂ ਨੂੰ ਪੂਰਾ ਨਹੀਂ ਕਰਦਾ। ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਖੰਨਾ ਨੇ ਕਿਹਾ ਕਿ ਸਾਲ 2011 ਵਿਚ ਰੈਗੂਲਰ ਹੋਏ ਅਧਿਆਪਕ ਅਜੇ ਵੀ ਪਿਕਟਸ ਸੁਸਾਇਟੀ ਅਧੀਨ ਕੰਮ ਕਰ ਰਹੇ ਹਨ। 10 ਸੀਐਚਡੀ19
ਪਿਛਲੀ ਖ਼ਬਰ ਅਰੁਣ ਕੁਮਾਰ ਗੁਪਤਾ ਨੇ ਐਚ. ਈ. ਆਰ. ਸੀ. ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਅਗਲੀ ਖ਼ਬਰ ਡੇਰਾਬੱਸੀ ’ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।