12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਾਈ ਕੋਰਟ ਵਲੋਂ ਐਨ . ਡੀ . ਪੀ . ਐਸ . ਦੇ ਮੁਲਜ਼ਮ ਨੂੰ ਜ਼ਮਾਨਤ

ਚੰਡੀਗੜ੍ਹ, 11 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁਲਿਸ ਦੀ ਗੰਭੀਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਮੁਲਜ਼ਮ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।

ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁਲਿਸ ਦੀ ਗੰਭੀਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਮੁਲਜ਼ਮ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤੀ ਰਿਪੋਰਟ ਵਿਚ ਦਾਅਵਾ ਕੀਤਾ ਸੀ ਕਿ ਮੁਲਜ਼ਮ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 7 ਹੋਰ ਮਾਮਲੇ ਦਰਜ ਹਨ ਅਤੇ ਇਨ੍ਹਾਂ ਵਿਚੋਂ 3 ਮਾਮਲਿਆਂ ਵਿਚ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ। ਹਾਲਾਂਕਿ, ਬਾਅਦ ਵਿਚ ਪੁਲਿਸ ਨੇ ਮੰਨਿਆ ਕਿ ਇਹ ਜਾਣਕਾਰੀ ਗ਼ਲਤ ਸੀ ਅਤੇ ਮੁਲਜ਼ਮ ਦਾ ਇਨ੍ਹਾਂ ਮਾਮਲਿਆਂ ਨਾਲ ਕੋਈ ਸਬੰਧ ਨਹੀਂ ਸੀ। ਜਸਟਿਸ ਸੰਜੇ ਵਸ਼ਿਸ਼ਟ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਅਦਾਲਤ ਵਿਚ ਸਥਿਤੀ ਰਿਪੋਰਟ ਜਾਂ ਹਲਫ਼ਨਾਮਾ ਦਾਖ਼ਲ ਕਰਨ ਤੋਂ ਪਹਿਲਾਂ ਮੁਲਜ਼ਮ ਦੇ ਅਪਰਾਧਿਕ ਰਿਕਾਰਡ ਦੀ ਸਹੀ ਢੰਗ ਨਾਲ ਪੜਤਾਲ ਕਰਨੀ ਲਾਜ਼ਮੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਗ਼ਲਤੀਆਂ ਦੀ ਮੁੜ ਦੁਹਰਾਈ ਰੋਕਣ ਲਈ ਸੂਬੇ ਭਰ ਦੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਮਾਮਲੇ ਅਨੁਸਾਰ ਜਲੰਧਰ ਵਾਸੀ ਧਰਮਿੰਦਰ ਸਿੰਘ ਜੋ 26 ਫਰਵਰੀ, 2025 ਤੋਂ ਨਿਆਂਇਕ ਹਿਰਾਸਤ ਵਿਚ ਹੈ, ਨੇ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।
ਪਿਛਲੀ ਖ਼ਬਰ ਕੁਸ਼ਿੰਗ ਬਿਮਾਰੀ ਨਾਲ ਜੁੜੇ ਟਿਊਮਰ ਦੀ ਪਛਾਣ ਸੰ ਬੰਧੀ ਖੋਜ ਲਈ ਮਿਲਿਆ ਸਨਮਾਨ ਅਗਲੀ ਖ਼ਬਰ ਚੰਡੀਗੜ੍ਹ ’ਚ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ’ਤੇ ਕੀਤੀ ਛਾਪੇਮਾਰੀ, 5,500 ਰੁਪਏ ਜੁਰਮਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।