12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਝੋਨੇ ਦੀ ਸਰਕਾਰੀ ਖ਼ਰੀਦ ਅਚਾਨਕ ਬੰਦ ਕਰਕੇ ‘ਆਪ’ ਸਰਕਾਰ ਖਰੜ ਦੇ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ - ਵਿਨੀਤ ਜੋਸ਼ੀ

ਖਰੜ, 11 ਨਵੰਬਰ (ਗੁਰਮੁੱਖ ਸਿੰਘ ਮਾਨ)- ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਖਰੜ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਮਨਮਰਜ਼ੀ ਨਾਲ ਬੰਦ ਕਰਨ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਸਰਕਾਰ ’ਤੇ ਗੰਭੀਰ ਕੁਪ੍ਰਬੰਧਨ ਅਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਨ ਦੇ ਦੋਸ਼ ਲਗਾਏ।

ਅਜੀਤ ਡੈਸਕ 12-11-2026
ਖਰੜ, 11 ਨਵੰਬਰ (ਗੁਰਮੁੱਖ ਸਿੰਘ ਮਾਨ)- ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਖਰੜ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਮਨਮਰਜ਼ੀ ਨਾਲ ਬੰਦ ਕਰਨ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਸਰਕਾਰ ’ਤੇ ਗੰਭੀਰ ਕੁਪ੍ਰਬੰਧਨ ਅਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਨ ਦੇ ਦੋਸ਼ ਲਗਾਏ। ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਐਸ. ਡੀ. ਐਮ ਦਫ਼ਤਰ ਦੇ ਬਾਹਰ ਦਿੱਤੇ ਧਰਨੇ ਦਾ ਸਮਰਥਨ ਜੋਸ਼ੀ ਕਰਦਿਆਂ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਨਿਰਵਿਘਨ ਖ਼ਰੀਦ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਪੂਰੀ ਤਰ੍ਹਾਂ ਫੇਲ੍ਹ ਹੋ ਗਏ ਹਨ। ਭਾਜਪਾ ਆਗੂ ਨੇ ਅੱਗੇ ਕਿਹਾ ਕਿ ਇਹ ਬੜੇ ਚਿੰਤਾਂ ਵਾਲੀ ਗੱਲ ਹੈ ਕਿ ਤਿਉਹਾਰਾਂ ਦੇ ਦਿਨਾਂ ਵਿਚ ਕਿਸਾਨ ਤੇ ਆੜ੍ਹਤੀ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾਉਣ ਦੀ ਬਜਾਏ ਸੜਕਾਂ ’ਤੇ ਬੈਠਣ ਲਈ ਮਜ਼ਬੂਰ ਹਨ। ਪ੍ਰਸ਼ਾਸਨ ਦਾ ਇਹ ਹਾਸੋਹੀਣਾ ਤਰਕ ਕਿ ‘130 ਫ਼ੀਸਦੀ ਟੀਚਾ ਪੂਰਾ ਹੋ ਚੁੱਕਾ ਹੈ’ ਅਤੇ ਕਿਸਾਨਾਂ ਨੂੰ ਆਪਣੀ ਬਾਕੀ ਰਹਿੰਦੀ ਫ਼ਸਲ ਵੇਚਣ ਲਈ ਦੂਜੇ ਜ਼ਿਲ੍ਹਿਆਂ ਜਾਂ ਪੰਜਾਬ ਤੋਂ ਬਾਹਰ ਭਟਕਣ ਦੀ ਸਲਾਹ ਦੇਣਾ, ਉਨ੍ਹਾਂ ਦੀ ਮਿਹਨਤ ਦਾ ਅਪਮਾਨ ਹੈ। ਪ੍ਰਤੀ ਏਕੜ ਵੱਧ ਪੈਦਾਵਾਰ ਕਿਸਾਨ ਦੀ ਮਿਹਨਤ ਦਾ ਫਲ ਹੈ, ਕੋਈ ਅਪਰਾਧ ਨਹੀਂ, ਜਿਸ ਦੀ ਸਜ਼ਾ ਮੰਡੀ ਦੇ ਦਰਵਾਜ਼ੇ ਬੰਦ ਕਰਕੇ ਦਿੱਤੀ ਜਾਵੇ। ਵਿਨੀਤ ਜੋਸ਼ੀ ਨੇ ਕਿਹਾ ਕਿ ਜਿੱਥੇ ਕੌਮੀ ਮਾਰਗ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਟ੍ਰੈਫ਼ਿਕ ਜਾਮ ਦਾ ਸਾਹਮਣਾ ਕਰਨਾ ਪਿਆ ਅਤੇ ਸਥਾਨਕ ਕਾਰੋਬਾਰ ਪ੍ਰਭਾਵਿਤ ਹੋਏ, ਉੱਥੇ ਹੀ ਸਥਾਨਕ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ, ਜਿਸ ਵਿਚ ਸਾਬਕਾ ਮੰਤਰੀ ਅਤੇ ਖਰੜ ਦੀ ਵਿਧਾਇਕਾ ਵੀ ਸ਼ਾਮਿਲ ਹਨ, ਕਿਸਾਨਾਂ ਦੀ ਮੁਸ਼ਕਿਲ ਪ੍ਰਤੀ ਪੂਰੀ ਤਰ੍ਹਾਂ ਬੇਪਰਵਾਹ ਰਹੀ। 11 ਐਮਓਐਚ09 ਵਿਨੀਤ ਜੋਸ਼ੀ ਦੀ ਤਸਵੀਰ।
ਪਿਛਲੀ ਖ਼ਬਰ ਰਿਹਾਇਸ਼ੀ ਇਲਾਕੇ ’ ਚ ਕਮਰਸ਼ੀਅਲ ਨਿਰਮਾਣ ’ ਤੇ ਚੁੱਕੇ ਸਵਾਲ ਅਗਲੀ ਖ਼ਬਰ ਕੁਲਦੀਪ ਸਿੰਘ ਸਰਸੀਣੀ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਕਮਾਨ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।