12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2026 ਸ਼ਾਨੋ-ਸ਼ੌਕਤ ਨਾਲ ਸ਼ੁਰੂ ਹਾਕੀ ਅਤੇ ਤੈਰਾਕੀ ਦੇ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਲੈ ਰਹੀਆਂ ਹਨ ਭਾਗ

ਐੱਸ. ਏ.

ਸਥਾਨਕ ਸੈਕਟਰ-63 ਵਿਖੇ ਕਰਵਾਈਆ ਜਾ ਰਹੀਆਂ ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2026 ਦਾ ਦ੍ਰਿਸ਼। ਅਜੀਤ ਤਸਵੀਰ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਡ ਕ੍ਰਾਂਤੀ ਸਦਕਾ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2026 ਤਹਿਤ ਹਾਕੀ 6-ਏ-ਸਾਈਡ (ਮੁੰਡੇ/ਕੁੜੀਆਂ) ਅਤੇ ਤੈਰਾਕੀ (ਮੁੰਡੇ/ਕੁੜੀਆਂ) ਦੇ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਹਾਕੀ ਸਟੇਡੀਅਮ ਸੈਕਟਰ-63 ਮੁਹਾਲੀ ਵਿਖੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹੋਈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਅ.ਸ.) ਤੇ (ਸ.ਸ.) ਪ੍ਰੇਮ ਕੁਮਾਰ ਮਿੱਤਲ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਵਿਚ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੀਆਂ ਵੱਖ-ਵੱਖ ਟੀਮਾਂ ਭਾਗ ਲੈ ਰਹੀਆਂ ਹਨ। ਖੇਡ ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਨ ਅਤੇ ਗੁਬਾਰੇ ਅਸਮਾਨ ਵਿਚ ਛੱਡਣ ਦੀ ਰਸਮ ਨਾਲ ਕੀਤੀ ਗਈ। ਇਸ ਉਪਰੰਤ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਨਾਲ ਜਾਣ-ਪਛਾਣ ਕਰਵਾਈ ਗਈ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੇ ਕਨਵੀਨਰ ਬਲਜੀਤ ਸਿੰਘ ਸਨੇਟਾ ਨੇ ਖੇਡਾਂ ਦੀ ਸ਼ੁਰੂਆਤ ਕਰਵਾਉਂਦਿਆਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ, ਅਨੁਸ਼ਾਸਨ ਅਤੇ ਮਿਹਨਤ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੱਜ ਪਹਿਲੇ ਰਾਊਂਡ ਦੇ ਮੁਕਾਬਲੇ ਜਾਰੀ ਰਹੇ, ਜਦਕਿ ਭਲਕੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ। ਖਿਡਾਰੀਆਂ ਦੀ ਰਿਹਾਇਸ਼ ਲਈ ਗੁਰਦੁਆਰਾ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਖਾਣੇ ਦਾ ਪ੍ਰਬੰਧ ਹਾਕੀ ਸਟੇਡੀਅਮ ਫ਼ੇਜ਼-9 ਵਿਖੇ ਕੀਤਾ ਗਿਆ ਹੈ। ਸਕੂਲ ਖੇਡਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਵਿਚ ਜਸਜੀਤ ਸਿੰਘ ਜਨਰਲ ਸਕੱਤਰ ਡਿਪਟੀ ਡਾਇਰੈਕਟਰ ਸਪੋਰਟਸ, ਡਾ. ਇੰਦੂ ਬਾਲਾ ਜ਼ਿਲ੍ਹਾ ਖੇਡ ਕੋਆਰਡੀਨੇਟਰ ਮੁਹਾਲੀ, ਬੀ. ਪੀ. ਈ. ਓ. ਕਮਲਜੀਤ ਸਿੰਘ ਤੇ ਜਸਵੀਰ ਕੌਰ, ਸਹਾਇਕ ਖੇਡ ਕਨਵੀਨਰ ਜਗਦੀਪ ਸਿੰਘ ਕਲੌਲੀ, ਖੇਡ ਡੀਲੀਂਗ ਅਸਿਸਟੈਂਟ ਮੈਡਮ ਪ੍ਰੀਤੀ ਤੋਂ ਇਲਾਵਾ ਅਵਰਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ , ਲਖਵੀਰ ਸਿੰਘ ਲੱਕੀ, ਗੁਲਜੀਤ ਸਿੰਘ ਗੜਾਂਗਾ, ਬਲਬੀਰ ਸਿੰਘ ਝੰਜੇੜੀ, ਸੰਦੀਪ ਸਿੰਘ ਸਿੱਧੂ, ਜਗਦੇਵ ਸਿੰਘ ਰਡਿਆਲਾ, ਗੁਰਪ੍ਰੀਤ ਪਾਲ ਸਿੰਘ, ਰਾਜਿੰਦਰ ਸਿੰਘ ਦੇਸੂਮਾਜਰਾ, ਵਿਪਿਨ ਕੁਮਾਰ ਝਿੰਗਰਾਂ, ਵੇਦ ਪ੍ਰਕਾਸ਼ ਪਡਿਆਲਾ, ਰਵਿੰਦਰ ਸਿੰਘ ਪੱਪੀ ਸਿੱਧੂ, ਤਜਿੰਦਰ ਸਿੰਘ ਸਿਆਊ (ਦੋਵੇਂ ਸਟੇਜ ਸਕੱਤਰ) ਦੇਵ ਕਰਨ ਸਿੰਘ, ਰੇਖਾ ਖੰਨਾ, ਅਰਵਿੰਦਰ ਕੌਰ, ਆਸ਼ਿਮਾ ਅਤੇ ਮਨਜੋਤ ਸਿੰਘ ਕਲੇਰ ਸਮੇਤ ਵੱਖ ਵੱਖ ਅਧਿਆਪਕਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀ,ਉਨ੍ਹਾਂ ਦੇ ਨਾਲ ਪਹੁੰਚੇ ਅਧਿਆਪਕ ਅਤੇ ਕੋਚ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਈ. ਵੀ. ਐੱਮਜ਼ ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅੱਜ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਸਿਲਵਰ ਜੁਬਲੀ ਮੀਟਿੰਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।