14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਆਪ ’ ਚੰਡੀਗੜ੍ਹ ਵਲੋਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 2026 ਲਈ ਆਪਣੇ ਕਈ ਵਾਰਡਾਂ ਲਈ ਉਮੀਦਵਾਰ ਐਲਾਨੇ ਗਏ ਹਨ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸੂਬਾ ਪ੍ਰਭਾਰੀ ਜਰਨੈਲ ਸਿੰਘ ਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ ਵਲੋਂ ਜਾਰੀ ਸੂਚੀ ਅਨੁਸਾਰ 9 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 2026 ਲਈ ਆਪਣੇ ਕਈ ਵਾਰਡਾਂ ਲਈ ਉਮੀਦਵਾਰ ਐਲਾਨੇ ਗਏ ਹਨ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸੂਬਾ ਪ੍ਰਭਾਰੀ ਜਰਨੈਲ ਸਿੰਘ ਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਜੈਪਾਲ ਸਿੰਘ ਵਲੋਂ ਜਾਰੀ ਸੂਚੀ ਅਨੁਸਾਰ 9 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਸੰਬਰ ਦੇ ਮਹੀਨੇ ਨਗਰ ਨਿਗਮ ਦੀਆਂ ਹੋਣ ਜਾ ਰਹੀਆਂ ਕੌਂਸਲਰ ਚੋਣਾਂ ਲਈ ਵਾਰਡ ਨੰਬਰ ਇਕ ਤੋਂ ਦਿਲਦਾਰ ਸਿੰਘ ,ਵਾਰਡ ਨੰਬਰ 21 ਤੋਂ ਗੁਰਪ੍ਰੀਤ ਕੌਰ ਲਾਡੀ, ਵਾਰਡ ਨੰਬਰ 22 ਤੋਂ ਅੰਜੂ ਕਤਿਆਲ, ਵਾਰਡ ਨੰਬਰ 23 ਤੋਂ ਓਕਾਰ ਸਿੰਘ ਔਲਖ ( ਸਨੀ) ,ਵਾਰਡ ਨੰਬਰ 24 ਤੋਂ ਕੁਲਦੀਪ ਕੁਮਾਰ, ਵਾਰਡ ਨੰਬਰ 25 ਤੋਂ ਰਾਧਿਕਾ ਢੀਂਗਰਾ, ਵਾਰਡ ਨੰਬਰ 27 ਤੋਂ ਅਜੀਤ ਸਿੰਘ ਜੀਂਦ, ਵਾਰਡ ਨੰਬਰ 30 ਤੋਂ ਸਤਨਾਮ ਕੌਰ, ਅਤੇ ਵਾਰਡ ਨੰਬਰ 32 ਤੋਂ ਐਡਵੋਕੇਟ ਅਰੁਣ ਪ੍ਰਭਾ ਨੂੰ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ - ਚੋਣਾਂ ਲਈ ਪਹਿਲੇ ਦਿਨ ਕੁਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ, ਪੰਜਾਬ ਨੇ ਜਾਣਕਾਰੀ ਦਿੱਤੀ ਹੈ ਕਿ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਭਾਵ 13.11.2026 ਨੂੰ ਕੁੱਲ 3 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਜ਼ਿਲ੍ਹਾ ਮੋਗਾ ਅਧੀਨ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਲਈ 3 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ ਜਦਕਿ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੀ ਚੋਣ ਲਈ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ। ਕਿਸ਼ਨਗੜ੍ਹ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ , ਸੋਨੇ ਦੀ ਅੰਗੂਠੀ ਤੇ ਆਈਫੋਨ ਸਮੇਤ ਨਕਦੀ ਚੋਰੀ ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਵਿਖੇ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਵਿਅਕਤੀ ਲੱਖਾਂ ਰੁਪਏ ਦਾ ਸਾਮਾਨ ਤੇ ਨਕਦੀ ਚੋਰੀ ਕਰਕੇ ਲੈ ਗਏ। ਘਟਨਾ 10 ਤੇ 11 ਨਵੰਬਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਨੀਲ ਵਾਸੀ ਪਿੰਡ ਕਿਸ਼ਨਗੜ੍ਹ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਉਸ ਦੇ ਘਰ ਵਿਚੋਂ ਸੋਨੇ ਦੀ ਇਕ ਅੰਗੂਠੀ, ਚਾਂਦੀ ਦੀ ਚੇਨ, ਨੀਲਮ ਦਾ ਇਕ ਨਗ, ਪੁਖਰਾਜ ਜੜੀ ਚਾਂਦੀ ਦੀ ਅੰਗੂਠੀ, ਇਕ ਡੀ. ਐੱਲ, ਇਕ ਆਈਫੋਨ, ਇਕ ਓਪੋ ਮੋਬਾਈਲ ਫ਼ੋਨ ਤੇ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਆਈ. ਟੀ. ਪਾਰਕ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਰਾਸ਼ਟਰਪਤੀ ਵਲੋਂ ਕੌਮੀ ਖੇਡ ਪੁਰਸਕਾਰਾਂ ਦੀ ਵੰਡ ਅਗਲੀ ਖ਼ਬਰ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਨੌਕਰੀਆਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।