ਪਰਮਿੰਦਰ ਸਿੰਘ ਗੋਲਡੀ ਨੇ ‘ਅਜੀਤ’ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਦੂਜੀ ਸੂਚੀ ‘ਚ ਹਲਕਾ ਖਰੜ ਤੋਂ ਸਾਬਕਾ ਮੰਤਰੀ ਤੇ ਵਿਧਾਇਕਾ ਅਨਮੋਲ ਗਗਨ ਮਾਨ ਦੀ ਟਿਕਟ ਕੱਟਦੇ ਹੋਏ ਪਾਰਟੀ ਦੀ ਟਿਕਟ ਸਥਾਨਕ ਸ਼ਹਿਰ ਦੇ ਵਸਨੀਕ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਗਈ ਹੈ। ਪਰਮਿੰਦਰ ਸਿੰਘ ਗੋਲਡੀ ਜੋ ਕਿ ਬੀਤੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਹਨ, ਇਸ ਸਮੇਂ ਪੰਜਾਬ ਯੂਥ ਵੈੱਲਫ਼ੇਅਰ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵੀ ਹਨ।
ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਦੂਜੀ ਸੂਚੀ ‘ਚ ਹਲਕਾ ਖਰੜ ਤੋਂ ਸਾਬਕਾ ਮੰਤਰੀ ਤੇ ਵਿਧਾਇਕਾ ਅਨਮੋਲ ਗਗਨ ਮਾਨ ਦੀ ਟਿਕਟ ਕੱਟਦੇ ਹੋਏ ਪਾਰਟੀ ਦੀ ਟਿਕਟ ਸਥਾਨਕ ਸ਼ਹਿਰ ਦੇ ਵਸਨੀਕ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਗਈ ਹੈ। ਪਰਮਿੰਦਰ ਸਿੰਘ ਗੋਲਡੀ ਜੋ ਕਿ ਬੀਤੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਹਨ, ਇਸ ਸਮੇਂ ਪੰਜਾਬ ਯੂਥ ਵੈੱਲਫ਼ੇਅਰ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵੀ ਹਨ। ਪਾਰਟੀ ਵਲੋਂ ਹਲਕਾ ਖਰੜ ਤੋਂ ਪਰਮਿੰਦਰ ਸਿੰਘ ਗੋਲਡੀ ਨੂੰ ਟਿਕਟ ਦਿੱਤੇ ਜਾਣ ਉਪਰੰਤ ਗੋਲਡੀ ਨੇ ‘ਅਜੀਤ’ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਵਲੋਂ ਬੀਤੇ 13 ਸਾਲਾਂ ਤੋਂ ਪਾਰਟੀ ਦੇ ਇਕ ਵਲੰਟੀਅਰ ਵਜੋਂ ਪਾਰਟੀ ਤੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਵਿਦਿਆਰਥੀ ਜੀਵਨ ਤੋਂ ਰਾਜਨੀਤੀ ਸਫਰ ਸ਼ੁਰੂ ਕਰਨ ਵਾਲੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੇ ਪਰਿਵਾਰ ‘ਚ ਕੋਈ ਵੀ ਮੈਂਬਰ ਰਾਜਨੀਤੀ ਨਾਲ ਨਹੀਂ ਜੁੜਿਆ ਹੋਇਆ, ਪਰ ਲੋਕ ਸੇਵਾ ਦੀ ਭਾਵਨਾ ਉਨ੍ਹਾਂ ਨੂੰ ਰਾਜਨੀਤੀ ‘ਚ ਲੈ ਕੇ ਆਈ। ਪੰਜਾਬ ਯੂਨੀਵਰਸਿਟੀ ਦੇ ਪੁਸੂ ਵਲੋਂ ਪ੍ਰਧਾਨ ਰਹਿ ਚੁੱਕੇ ਪਰਮਿੰਦਰ ਸਿੰਘ ਗੋਲਡੀ ਨੇ ਉਨ੍ਹਾਂ ਨੂੰ ਟਿਕਟ ਨਾਲ ਨਿਵਾਜੇ ਜਾਣ ਬਦਲੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਸਮੇਤ ਸਮੂਹ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਉਮੀਦ ਨਾਲ ਪਾਰਟੀ ਨੇ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ, ਉਸ ‘ਤੇ ਖਰਾ ਉਤਰਨ ‘ਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਪਾਰਟੀ ‘ਚ ਬਿਨਾਂ ਕਿਸੇ ਅਹੁਦੇ ਦੇ ਲਾਲਚ ਤੋਂ ਇਕ ਵਲੰਟੀਅਰ ਵਾਂਗ ਕੰਮ ਕਰਦਿਆਂ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਲੋਕ ਸਿਆਣੇ ਹਨ ਅਤੇ ਉਨ੍ਹਾਂ ਵਲੋਂ ਕਰਵਾਏ ਗਏ ਕੰਮਾਂ ਦੇ ਆਧਾਰ ‘ਤੇ ਹੀ ਉਨ੍ਹਾਂ ਦੀ ਚੋਣ ਕਰਨਗੇ। ਇਸੇ ਦੌਰਾਨ ਇਕ ਹੋਰ ਸਵਾਲ ਦੇ ਜਵਾਬ ‘ਚ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਲੋਕਾਂ ਨੂੰ ਪਾਰਟੀ ਨਾਲ ਜੋੜਨ ‘ਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਮਾਰਗ ਨੂੰ ਖਿਜ਼ਰਾਬਾਦ ਨਾਲ ਜੋੜਨ ਵਾਲੀ ਸੜਕ ਤੋਂ ਇਲਾਵਾ ਖਰੜ ਸ਼ਹਿਰ ਦੀ ਲਾਂਡਰਾਂ ਸੜਕ ਨੂੰ ਵੀ ਉਨ੍ਹਾਂ ਨੇ ਨਵਾਂ ਰੂਪ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਹਲਕਾ ਖਰੜ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜਨ ਦੀ ਯੋਜਨਾ ਵੀ ਉਨ੍ਹਾਂ ਵਲੋਂ ਤਿਆਰ ਕੀਤੀ ਗਈ ਹੈ।