15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਬਕਾ ਕੌਂਸਲਰ ਸੈਂਹਬੀ ਆਨੰਦ ਵਲੋਂ ਬਿਨਾਂ ਜੁਰਮਾਨੇ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਹੋਰ ਸਮਾਂ ਦੇਣ ਦੀ ਮੰਗ

ਐੱਸ. ਏ.

ਸਾਬਕਾ ਕੌਂਸਲਰ ਸੈਂਹਬੀ ਆਨੰਦ 15-11-2026
ਐੱਸ. ਏ. ਐੱਸ. ਨਗਰ, 14 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਸਾਬਕਾ ਕੌਂਸਲਰ ਸੈਂਹਬੀ ਆਨੰਦ ਨੇ ਮੁੱਖ ਮੰਤਰੀ ਪੰਜਾਬ ਤੇ ਸਥਾਨਕ ਸਰਕਾਰਾਂ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੂਰੇ ਪੰਜਾਬ ‘ਚ ਬਿਨਾਂ ਜੁਰਮਾਨੇ ਤੋਂ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਹੋਰ ਸਮਾਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਘਰੇਲੂ ਤੇ ਵਪਾਰਕ ਰੁਝੇਵਿਆਂ, ਤਿਉਹਾਰਾਂ ਦੇ ਸੀਜ਼ਨ ਤੇ ਮੌਜੂਦਾ ਆਰਥਿਕ ਤੰਗੀ ਕਾਰਨ ਸੂਬੇ ਦੇ ਬਹੁਤ ਸਾਰੇ ਪਰਿਵਾਰ ਅਤੇ ਛੋਟੇ ਦੁਕਾਨਦਾਰ ਮਿੱਥੇ ਸਮੇਂ ਅੰਦਰ ਕ੍ਰਮਵਾਰ ਆਪਣਾ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾ ਸਕੇ। ਉਨ੍ਹਾਂ ਕਿਹਾ ਕਿ ਲੋਕ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪੂਰਾ ਟੈਕਸ ਅਦਾ ਕਰਨ ਲਈ ਤਿਆਰ ਹਨ, ਪਰ ਜੇਕਰ ਹੁਣ ਤਰੀਕ ਨਾ ਵਧਾਈ ਗਈ ਤਾਂ ਆਮ ਜਨਤਾ ਨੂੰ 10 ਤੋਂ ਲੈ ਕੇ 20 ਫ਼ੀਸਦੀ ਤੱਕ ਵਾਧੂ ਜੁਰਮਾਨਾ ਅਤੇ ਵਿਆਜ਼ ਭਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਇਹ ਵਾਧੂ ਬੋਝ ਝੱਲਣਾ ਬਹੁਤ ਮੁਸ਼ਕਿਲ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਸਥਾਨਕ ਸਰਕਾਰਾਂ ਮੰਤਰੀ ਨੂੰ ਅਪੀਲ ਕੀਤੀ ਕਿ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ‘ਚ ਬਿਨਾਂ ਜੁਰਮਾਨੇ ਜਾਂ ਵਿਆਜ ਤੋਂ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਭਰਨ ਦੀ ਆਖਰੀ ਮਿਤੀ ‘ਚ ਘੱਟੋ-ਘੱਟ ਇਕ ਮਹੀਨੇ ਦਾ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਨਾਲ ਜਿਥੇ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ, ਉਥੇ ਹੀ ਵੱਡੀ ਗਿਣਤੀ ‘ਚ ਲੋਕ ਉਤਸ਼ਾਹ ਨਾਲ ਆਪਣਾ ਬਕਾਇਆ ਟੈਕਸ ਜਮ੍ਹਾਂ ਕਰਵਾਉਣਗੇ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੀ ਭਾਰੀ ਲਾਭ ਹੋਵੇਗਾ।
ਪਿਛਲੀ ਖ਼ਬਰ ਗਲੀ ’ਚ ਖੇਡਦਾ ਢਾਈ ਸਾਲਾ ਬੱਚਾ ਸ਼ੱਕੀ ਹਾਲਤ ‘ਚ ਹੋਇਆ ਲਾਪਤਾ ਅਗਲੀ ਖ਼ਬਰ ਭਾਜਪਾ ਹਾਈਕਮਾਨ ਪੇਂਡੂ ਖੇਤਰ ‘ਚ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਕਰੇ-ਪਵਨ ਮਨੋਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।