15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ਦੇ ਸਰਕਾਰੀ ਤੇ ਗ਼ੈਰ-ਸਰਕਾਰੀ ਅਦਾਰਿਆਂ ਤੇ ਦੁਕਾਨਾਂ ’ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੀ ਕੀਤੀ ਮੰਗ

ਖਰੜ, 15 ਨਵੰਬਰ (ਜੰਡਪੁਰੀ)-ਜਨ ਹਿੱਤ ਵਿਕਾਸ ਮੰਚ ਖਰੜ ਦੇ ਅਹੁਦੇਦਾਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੂੰ ਇਕ ਮੇਲ ਭੇਜ ਕੇ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਅਦਾਰਿਆਂ, ਦੁਕਾਨਾਂ, ਸ਼ਾਪਿੰਗ ਮਾਲਾਂ ਅਤੇ ਵਪਾਰਕ ਸੰਸਥਾਵਾਂ ਦੇ ਸੂਚਨਾ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ ‘ਚ ਲਿਖਵਾਉਣ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਇਸ ਸੰਬੰਧੀ ਜਨ ਹਿੱਤ ਵਿਕਾਸ ਮੰਚ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਤੇ ਜਨਰਲ ਸਕੱਤਰ ਬ੍ਰਿਜ ਮੋਹਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 19 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪੰਜਾਬੀ ਭਾਸ਼ਾ ਮਹੀਨੇ ਸੰਬੰਧੀ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬੀ ਭਾਸ਼ਾ ਦੇ ਸਨਮਾਨ ਲਈ ਬਹੁਤ ਮਹੱਤਵਪੂਰਨ ਐਲਾਨ ਤੇ ਅਪੀਲ ਕਰਦਿਆਂ ਇਸ ਨੂੰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੋਂ ਪਹਿਲਾਂ ਲਾਗੂ ਕਰਕੇ ਇਕ ਲੋਕ ਲਹਿਰ ਬਣਾਉਣ ਦੀ ਗੱਲ ਕੀਤੀ ਸੀ।

ਖਰੜ ਵਿਖੇ ਗੱਲਬਾਤ ਕਰਦੇ ਹੋਏ ਜਨ ਹਿੱਤ ਵਿਕਾਸ ਮੰਚ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਤੇ ਹੋਰ ਅਹੁਦੇਦਾਰ। ਤਸਵੀਰ : ਜੰਡਪੁਰੀ 16-11-2026
ਖਰੜ, 15 ਨਵੰਬਰ (ਜੰਡਪੁਰੀ)-ਜਨ ਹਿੱਤ ਵਿਕਾਸ ਮੰਚ ਖਰੜ ਦੇ ਅਹੁਦੇਦਾਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੂੰ ਇਕ ਮੇਲ ਭੇਜ ਕੇ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਸਰਕਾਰੀ ਤੇ ਗ਼ੈਰ ਸਰਕਾਰੀ ਅਦਾਰਿਆਂ, ਦੁਕਾਨਾਂ, ਸ਼ਾਪਿੰਗ ਮਾਲਾਂ ਅਤੇ ਵਪਾਰਕ ਸੰਸਥਾਵਾਂ ਦੇ ਸੂਚਨਾ ਅਤੇ ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ ‘ਚ ਲਿਖਵਾਉਣ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਇਸ ਸੰਬੰਧੀ ਜਨ ਹਿੱਤ ਵਿਕਾਸ ਮੰਚ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਤੇ ਜਨਰਲ ਸਕੱਤਰ ਬ੍ਰਿਜ ਮੋਹਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 19 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪੰਜਾਬੀ ਭਾਸ਼ਾ ਮਹੀਨੇ ਸੰਬੰਧੀ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬੀ ਭਾਸ਼ਾ ਦੇ ਸਨਮਾਨ ਲਈ ਬਹੁਤ ਮਹੱਤਵਪੂਰਨ ਐਲਾਨ ਤੇ ਅਪੀਲ ਕਰਦਿਆਂ ਇਸ ਨੂੰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਤੋਂ ਪਹਿਲਾਂ ਲਾਗੂ ਕਰਕੇ ਇਕ ਲੋਕ ਲਹਿਰ ਬਣਾਉਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਹਿੰਦੀ ਤੇ ਅੰਗਰੇਜੀ ਭਾਸ਼ਾ ਦੀ ਵਿਰੋਧਤਾ ਨਹੀਂ ਕਰਦੇ, ਪਰ ਉਹ ਮੰਗ ਕਰਦੇ ਹਨ ਕਿ ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਖਰੜ-ਕੁਰਾਲੀ ਹਾਈਵੇਅ, ਚੰਡੀਗੜ੍ਹ ਰੋਡ ਤੇ ਸ਼ਹਿਰ ਦੀਆਂ ਬਾਕੀ ਸਾਰੀਆਂ ਸੜਕਾਂ ਸਮੇਤ ਕਈ ਸ਼ਾਪਿੰਗ ਕੰਪਲੈਕਸਾਂ ਆਦਿ ‘ਤੇ ਲੱਗੇ ਬਹੁਤ ਸਾਰੇ ਬੋਰਡਾਂ ‘ਚ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਕਿ ਉਹ ਪੰਜਾਬ ‘ਚ ਨਹੀਂ, ਸਗੋਂ ਇੰਗਲੈਂਡ, ਕੈਨੇਡਾ ਤੇ ਅਮਰੀਕਾ ‘ਚ ਰਹਿ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ‘ਚ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ 15 ਦਿਨਾਂ ਦੇ ਅੰਦਰ-ਅੰਦਰ ਇਸ ਸੰਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਖਰੜ ਵਿਖੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਮਜ਼ਬੂਰ ਹੋਣਗੇ।
ਪਿਛਲੀ ਖ਼ਬਰ ਭਾਜਪਾ ਦੀ ਸਰਕਾਰ ਬਣਦਿਆਂ ਹੀ ਪੰਜਾਬ ’ਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ-ਏਕਤਾ ਨਾਗਪਾਲ ਅਗਲੀ ਖ਼ਬਰ ਥਾਣਾ ਸਦਰ ਖਰੜ ਤੇ ਸੰਨੀ ਇਨਕਲੇਵ ਚੌਕੀ ਦੇ ਇੰਚਾਰਜ ਬਦਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।