ਸੁਖਬੀਰ 18 ਨੂੰ ਖਰੜ ’ਚ ਵਪਾਰੀਆਂ-ਕਾਰੋਬਾਰੀਆਂ ਤੇ ਦੁਕਾਨਦਾਰਾਂ ਨਾਲ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਕਰਨਗੇ-ਖੇੜਾ
ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਖੇ ਵਪਾਰੀਆਂ, ਕਾਰੋਬਾਰੀਆਂ ਤੇ ਦੁਕਾਨਦਾਰਾਂ ਨਾਲ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 18 ਨਵੰਬਰ ਨੂੰ ਵਿਸ਼ੇਸ਼ ਮੁਲਾਕਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਝਾਓ ਵੀ ਸੁਣਨਗੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 11:30 ਵਜੇ ਅਰਿਸਟਾ ਪੈਲੇਸ ਨਿਊ ਸਨੀ ਇਨਕਲੇਵ ਖਰੜ ਵਿਖੇ ਕਰਵਾਇਆ ਜਾਵੇਗਾ, ਜਿਸ ’ਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਪਾਰੀ ਵਰਗ ਨਾਲ ਸਿੱਧੀ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੇ ਕਾਰੋਬਾਰ ਨਾਲ ਜੁੜੀਆਂ ਮੁਸ਼ਕਿਲਾਂ, ਮੰਗਾਂ ਅਤੇ ਸੁਝਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ।
ਖਰੜ, 15 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਖੇ ਵਪਾਰੀਆਂ, ਕਾਰੋਬਾਰੀਆਂ ਤੇ ਦੁਕਾਨਦਾਰਾਂ ਨਾਲ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 18 ਨਵੰਬਰ ਨੂੰ ਵਿਸ਼ੇਸ਼ ਮੁਲਾਕਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਝਾਓ ਵੀ ਸੁਣਨਗੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 11:30 ਵਜੇ ਅਰਿਸਟਾ ਪੈਲੇਸ ਨਿਊ ਸਨੀ ਇਨਕਲੇਵ ਖਰੜ ਵਿਖੇ ਕਰਵਾਇਆ ਜਾਵੇਗਾ, ਜਿਸ ’ਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਪਾਰੀ ਵਰਗ ਨਾਲ ਸਿੱਧੀ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੇ ਕਾਰੋਬਾਰ ਨਾਲ ਜੁੜੀਆਂ ਮੁਸ਼ਕਿਲਾਂ, ਮੰਗਾਂ ਅਤੇ ਸੁਝਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਮੁਲਾਕਾਤ ਦਾ ਮੁੱਖ ਮਕਸਦ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਤੇ ਉਨ੍ਹਾਂ ਦੇ ਹੱਲ ਲਈ ਢੁੱਕਵੇਂ ਸੁਝਾਅ ਪ੍ਰਾਪਤ ਕਰਨਾ ਹੈ। ਉਨ੍ਹਾਂ ਵਿਧਾਨ ਹਲਕਾ ਖਰੜ ਦੇ ਸਮੂਹ ਵਪਾਰੀਆਂ, ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਅਤੇ ਆਪਣੇ ਕੀਮਤੀ ਸੁਝਾਵਾਂ ਤੇ ਮੁਸ਼ਕਿਲਾਂ ਤੋਂ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਉਣ। 15 ਐਮਓਐਚ13