ਫਾਜ਼ਿਲਕਾ - ਫਿਰੋਜ਼ਪੁਰ ਹਾਈਵੇ ਹਾਦਸਾ ਬੇਹੱਦ ਦੁਖਦਾਈ , ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ - ਤਰੁਣ ਚੁੱਘ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ
ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) – ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਪਿੰਡ ਬਹਿਕ ਖ਼ਾਸ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਮਾਸੂਮ ਬੱਚਿਆਂ ਸਮੇਤ ਚਾਰ ਜਣਿਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੁਖਾਂਤ ਬੇਹੱਦ ਦਰਦਨਾਕ ਹੈ ਅਤੇ ਇਸ ਹਾਦਸੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਦੁੱਖ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ।
ਅਜੀਤ ਡੈਸਕ
17-11-2026