ਐੱਸ. ਏ. ਐੱਸ. ਨਗਰ, 16 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਜਸਪ੍ਰੀਤ ਸਿੰਘ ਜੋਸ਼ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਦੀਪ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ‘ਚ ਵਿਸਥਾਰ ਸਹਿਤ ਸੁਣਾਇਆ। ਇਸ ਤੋਂ ਬਾਅਦ ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਣ ਸਿੰਘ ਲੁਧਿਆਣਾ ਵਾਲਿਆਂ ਨੇ ਪ੍ਰਵਚਨਾਂ ਦੀ ਸਾਂਝ ਪਾਈ। ਇਸੇ ਦੌਰਾਨ ਭਾਈ ਅਮਰਜੀਤ ਸਿੰਘ ਖ਼ਾਲਸਾ, ਭਾਈ ਗੁਰਦੀਪ ਸਿੰਘ ਲੁਧਿਆਣਾ, ਭਾਈ ਬਹਾਦਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਕੁਲਤਾਰ ਸਿੰਘ ਰਾਜਪੁਰਾ, ਭਾਈ ਧਰਮ ਸਿੰਘ ਮੋਰਿੰਡਾ, ਭਾਈ ਨਿਸ਼ਾਨ ਸਿੰਘ ਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।