18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੰਦ ਪਏ ਰੇਲਵੇ ਫਾਟਕ ਨੂੰ ਪਾਰ ਕਰਦੇ ਸਮੇਂ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਕਰਕੇ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਡੇਰਾਬੱਸੀ, 17 ਨਵੰਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਕਾਲਕਾ ਰੇਲਵੇ ਮਾਰਗ ‘ਤੇ ਡੇਰਾਬੱਸੀ ਨੇੜਲੇ ਪਿੰਡ ਈਸਾਂਪੁਰ ਵਿਖੇ ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨੀ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ। ਜਾਣਕਾਰੀ ਅਨੁਸਾਰ ਆਪਣੀ 14 ਸਾਲਾ ਧੀ ਨਾਲ ਰੇਲਵੇ ਲਾਈਨ ਪਾਰ ਕਰ ਰਿਹਾ ਨੌਜਵਾਨ ਅਚਾਨਕ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ‘ਚ ਆ ਕੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਸੀ, ਜਿਸ ਨੇ ਅੱਜ ਸਵੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਅਜੀਤ ਡੈਸਕ 18-11-2026
ਡੇਰਾਬੱਸੀ, 17 ਨਵੰਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਕਾਲਕਾ ਰੇਲਵੇ ਮਾਰਗ ‘ਤੇ ਡੇਰਾਬੱਸੀ ਨੇੜਲੇ ਪਿੰਡ ਈਸਾਂਪੁਰ ਵਿਖੇ ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨੀ ਇਕ ਨੌਜਵਾਨ ਨੂੰ ਮਹਿੰਗੀ ਪੈ ਗਈ। ਜਾਣਕਾਰੀ ਅਨੁਸਾਰ ਆਪਣੀ 14 ਸਾਲਾ ਧੀ ਨਾਲ ਰੇਲਵੇ ਲਾਈਨ ਪਾਰ ਕਰ ਰਿਹਾ ਨੌਜਵਾਨ ਅਚਾਨਕ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ‘ਚ ਆ ਕੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਸੀ, ਜਿਸ ਨੇ ਅੱਜ ਸਵੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ 29 ਸਾਲਾ ਸੁਮੇਸ਼ ਤਿਵਾੜੀ ਪੁੱਤਰ ਪ੍ਰਦੀਪ ਤਿਵਾੜੀ ਵਾਸੀ ਅਮਰਦੀਪ ਕਾਲੋਨੀ ਡੇਰਾਬੱਸੀ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ‘ਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਏਟਾ ਦਾ ਰਹਿਣ ਵਾਲਾ ਸੀ। ਇਸ ਸੰਬੰਧੀ ਘੱਗਰ ਰੇਲਵੇ ਪੁਲਿਸ ਦੇ ਹੌਲਦਾਰ ਤਰਨਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਕਰੀਬ 10 ਵਜੇ ਸੁਮੇਸ਼ ਆਪਣੀ ਧੀ ਸਮੇਤ ਬੰਦ ਪਏ ਰੇਲਵੇ ਫਾਟਕ ਨੂੰ ਪਾਰ ਕਰ ਰਿਹਾ ਸੀ ਅਤੇ ਇਸੇ ਦੌਰਾਨ ਉਹ ਦਿੱਲੀ ਤੋਂ ਚੰਡੀਗੜ੍ਹ ਜਾ ਰਹੀ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ‘ਚ ਆ ਗਿਆ। ਹਾਦਸੇ ਦੌਰਾਨ ਉਸ ਦੇ ਸਿਰ ‘ਚ ਗੰਭੀਰ ਸੱਟਾਂ ਲੱਗੀਆਂ। ਮੌਕੇ ‘ਤੇ ਮੌਜੂਦ ਲੋਕਾਂ ਵਲੋਂ ਉਸ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ, ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ, ਜਿਥੇ ਕਿ ਅੱਜ ਸਵੇਰੇ ਕਰੀਬ 8.30 ਵਜੇ ਉਸ ਦੀ ਜ਼ੇਰੇ ਇਲਾਜ ਮੌਤ ਹੋ ਗਈ। ਮ੍ਰਿਤਕ ਡੇਰਾਬੱਸੀ ਦੀ ਇਕ ਨਿੱਜੀ ਕੰਪਨੀ ‘ਚ ਸਹਾਇਕ ਵਜੋਂ ਕੰਮ ਕਰਦਾ ਸੀ। ਉਹ ਆਪਣੇ ਪਿੱਛੇ ਪਤਨੀ ਤੇ ਇਕ ਧੀ ਛੱਡ ਗਿਆ ਹੈ। ਰੇਲਵੇ ਪੁਲਿਸ ਨੇ ਲੋੜੀਂਦੀ ਕਾਨੂੰਨੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਡੇਰਾਬੱਸੀ ਦੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਪ੍ਰੈੱਸ ਕਲੱਬ ’ਚ ਕਮਲਜੀਤ ਸਿੰਘ ਬਨਵੈਤ ਦੀ 18ਵੀਂ ਪੁਸਤਕ ‘ਬੱਕੜਵਾਹ’ ਹੋਈ ਲੋਕ ਅਰਪਣ ਅਗਲੀ ਖ਼ਬਰ ਚੰਡੀਗੜ੍ਹ ’ ਚ ਪੈਨਸ਼ਨਰਾਂ ਲਈ ਪੈਨਸ਼ਨਰ ਸੇਵਾ ਮੇਲਾ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।