18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੁਬਾਰਿਕਪੁਰ ਵਿਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਜ਼ਖ਼ਮੀ ਬਿਜਲੀ ਮੁਲਾਜ਼ਮ ਦੀ ਮੌਤ, ਪੀ. ਜੀ. ਆਈ. ਵਿਚ ਤੋੜਿਆ ਦਮ

ਡੇਰਾਬੱਸੀ, 18 ਨਵੰਬਰ (ਗੁਰਮੀਤ ਸਿੰਘ)- ਮੁਬਾਰਿਕਪੁਰ ਵਿਚ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਪੋਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋਏ ਬਿਜਲੀ ਵਿਭਾਗ ਦੇ ਸਹਾਇਕ ਲਾਈਨਮੈਨ ਸਤਵਿੰਦਰ ਸਿੰਘ ਇਲਾਜ ਦੌਰਾਨ ਮੌਤ ਹੋ ਗਈ। ਚੰਡੀਗੜ੍ਹ ਦੇ ਪੀ.

ਮ੍ਰਿਤਕ ਸਤਵਿੰਦਰ ਸਿੰਘ ਦੀ ਪੁਰਾਣੀ ਤਸਵੀਰ । 19-11-2026
ਡੇਰਾਬੱਸੀ, 18 ਨਵੰਬਰ (ਗੁਰਮੀਤ ਸਿੰਘ)- ਮੁਬਾਰਿਕਪੁਰ ਵਿਚ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਪੋਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋਏ ਬਿਜਲੀ ਵਿਭਾਗ ਦੇ ਸਹਾਇਕ ਲਾਈਨਮੈਨ ਸਤਵਿੰਦਰ ਸਿੰਘ ਇਲਾਜ ਦੌਰਾਨ ਮੌਤ ਹੋ ਗਈ। ਚੰਡੀਗੜ੍ਹ ਦੇ ਪੀ. ਜੀ. ਆਈ. ਵਿਚ ਪਿਛਲੇ 17 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਸਤਵਿੰਦਰ ਸਿੰਘ ਦੇ ਦਿਹਾਂਤ ਦੀ ਖ਼ਬਰ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਨਾਭਾ, ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਸਤਵਿੰਦਰ ਸਿੰਘ ਮੁਬਾਰਿਕਪੁਰ ਬਿਜਲੀ ਘਰ ਵਿਚ ਤਾਇਨਾਤ ਸੀ। ਉਸ ਦੀ ਮੌਤ ਨੇ ਇਕ ਵਾਰ ਫਿਰ ਬਿਜਲੀ ਮੁਲਾਜ਼ਮਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅੱਜ 19 ਨਵੰਬਰ ਨੂੰ ਸਤਵਿੰਦਰ ਦਾ ਜਨਮ ਦਿਨ ਹੈ। ਭੈਣ ਦਾ ਇਕਲੌਤਾ ਭਰਾ ਬਜ਼ੁਰਗ ਮਾਪਿਆ ਦਾ ਇਕਲੌਤਾ ਪੁੱਤ ਮਹਿਕਮੇ ਦੀ ਲਾਪਰਵਾਹੀ ਦੀ ਭੇਟ ਚੜ੍ਹ ਗਿਆ। ਜਾਣਕਾਰੀ ਅਨੁਸਾਰ 1 ਨਵੰਬਰ ਦੀ ਰਾਤ ਤ੍ਰਿਵੇਦੀ ਕੈਂਪ ਅੰਡਰਪਾਸ ਨੇੜੇ ਇਕ ਟਰੱਕ ਦੀ ਟੱਕਰ ਨਾਲ ਬਿਜਲੀ ਦਾ ਖੰਭਾ ਅਤੇ ਟਰਾਂਸਫਾਰਮਰ ਟੁੱਟ ਕੇ ਡਿੱਗ ਗਏ ਸਨ। ਇਸ ਤੋਂ ਬਾਅਦ ਬਿਜਲੀ ਵਿਭਾਗ ਦੇ ਕਰਮਚਾਰੀ ਸਪਲਾਈ ਬੰਦ ਕਰਵਾ ਕੇ ਮੁਰੰਮਤ ਦੇ ਕੰਮ ਵਿਚ ਜੁਟ ਗਏ। ਇਸੇ ਦੌਰਾਨ ਸਤਵਿੰਦਰ ਸਿੰਘ ਬਿਜਲੀ ਦੇ ਪੋਲ ’ਤੇ ਚੜ੍ਹ ਕੇ ਕੰਮ ਕਰ ਰਿਹਾ ਸੀ ਕਿ ਅਚਾਨਕ ਕਰੰਟ ਲੱਗਣ ਕਾਰਨ ਉਹ ਹੇਠਾਂ ਡਿੱਗ ਪਿਆ। ਹਾਦਸੇ ਵਿਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ, ਜਿੱਥੇ ਉਹ ਲਗਾਤਾਰ ਜ਼ੇਰੇ ਇਲਾਜ ਸੀ। ਸੁਰੱਖਿਆ ਪ੍ਰਬੰਧਾਂ ਦੀ ਘਾਟ ’ਤੇ ਉੱਠੇ ਸਵਾਲ ਇਸ ਹਾਦਸੇ ਤੋਂ ਬਾਅਦ ਬਿਜਲੀ ਮੁਲਾਜ਼ਮਾਂ ਨੇ ਵਿਭਾਗ ਵਿਚ ਸੁਰੱਖਿਆ ਉਪਕਰਨਾਂ ਦੀ ਘਾਟ, ਸੇਫ਼ਟੀ ਜੁੱਤੀਆਂ ਅਤੇ ਹੋਰ ਲੋੜੀਂਦੇ ਸਾਧਨ ਮੁਹੱਈਆ ਨਾ ਹੋਣ ਦਾ ਮੁੱਦਾ ਉਠਾਇਆ ਸੀ। ਮੁਲਾਜ਼ਮਾਂ ਨੇ ਮੰਗ ਕੀਤੀ ਸੀ ਕਿ ਫੀਲਡ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਪਰ ਹੁਣ ਸਤਵਿੰਦਰ ਸਿੰਘ ਦੀ ਮੌਤ ਨੇ ਇਨ੍ਹਾਂ ਮੰਗਾਂ ਦੀ ਅਹਿਮੀਅਤ ਹੋਰ ਵਧਾ ਦਿੱਤੀ ਹੈ। ਹਾਦਸੇ ਵਾਰ-ਵਾਰ, ਪਰ ਸਵਾਲ ਉਹੀ ਡੇਰਾਬੱਸੀ ਹਲਕੇ ਵਿਚ ਬਿਜਲੀ ਦੇ ਕੰਮ ਦੌਰਾਨ ਮੁਲਾਜ਼ਮਾਂ ਨਾਲ ਵਾਪਰਨ ਵਾਲੇ ਹਾਦਸਿਆਂ ਦਾ ਮੁੱਦਾ ਨਵਾਂ ਨਹੀਂ ਹੈ। ਸਥਾਨਕ ਪੱਧਰ ’ਤੇ ਕਈ ਬਿਜਲੀ ਕਰਮਚਾਰੀਆਂ ਦੀਆਂ ਜਾਨਾਂ ਜਾਣ ਦੇ ਬਾਵਜੂਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਲਗਾਤਾਰ ਉੱਠਦੇ ਰਹੇ ਹਨ। ਸਤਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਖ਼ਰ ਹੋਰ ਕਿੰਨੇ ਪਰਿਵਾਰਾਂ ਦੇ ਘਰਾਂ ਵਿਚ ਮਾਤਮ ਛਾਉਣ ਤੋਂ ਬਾਅਦ ਵਿਭਾਗ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇਗਾ। ਰੋਜ਼ੀ-ਰੋਟੀ ਕਮਾਉਣ ਲਈ ਡਿਊਟੀ ’ਤੇ ਜਾਣ ਵਾਲੇ ਮੁਲਾਜ਼ਮਾਂ ਦੀ ਜ਼ਿੰਦਗੀ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਪਿਛਲੀ ਖ਼ਬਰ ਖਰੜ ਵਿਖੇ ‘ ਵਿਜ਼ਨ ਸੁਖਬੀਰ , ਤੁਹਾਡੀ ਗੱਲ - ਪੰਜਾਬ ਦਾ ਕੱਲ੍ਹ ’ ਪ੍ਰੋਗਰਾਮ ਤਹਿਤ ਆੜ੍ਹਤੀਆਂ ਤੇ ਵਪਾਰੀਆਂ ਨਾਲ ਕੀਤੀ ਮਿ... ਅਗਲੀ ਖ਼ਬਰ ਰਾਮ ਦਰਬਾਰ ਵਿਚ ਕਮਾਨੀਦਾਰ ਚਾਕੂਆਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਇਕ ਮੁਲਜ਼ਮ ਖ਼ਿਲਾਫ਼ ਪਹਿਲਾਂ ਦਰਜ ਹਨ 21 ਅਪਰਾਧਿਕ ਮਾਮਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।