19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਦੋ ਨਾਬਾਲਗ ਗ੍ਰਿਫ਼ਤਾਰ

ਚੰਡੀਗੜ੍ਹ, 18 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-25 ਵਿਚ ਚਾਕੂ ਨਾਲ ਹਮਲਾ ਕਰਕੇ ਇਕ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਸੈਕਟਰ-11 ਥਾਣਾ ਪੁਲਿਸ ਨੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਿਆਰੀ ਪ੍ਰਕਿਰਿਆ ਵਜੋਂ ਦੋਵਾਂ ਨਾਬਾਲਗਾਂ ਨੂੰ ਜੁਵੀਨਾਈਲ ਹੋਮ ਭੇਜ ਦਿੱਤਾ ਹੈ।

ਅਜੀਤ ਡੈਸਕ 19-11-2026
ਚੰਡੀਗੜ੍ਹ, 18 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-25 ਵਿਚ ਚਾਕੂ ਨਾਲ ਹਮਲਾ ਕਰਕੇ ਇਕ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਸੈਕਟਰ-11 ਥਾਣਾ ਪੁਲਿਸ ਨੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮਿਆਰੀ ਪ੍ਰਕਿਰਿਆ ਵਜੋਂ ਦੋਵਾਂ ਨਾਬਾਲਗਾਂ ਨੂੰ ਜੁਵੀਨਾਈਲ ਹੋਮ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨ ਵਾਸੀ ਸੈਕਟਰ-25, ਚੰਡੀਗੜ੍ਹ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 16 ਨਵੰਬਰ ਨੂੰ ਸੈਕਟਰ-25 ਦੇ ਕਮਿਊਨਿਟੀ ਸੈਂਟਰ ਨੇੜੇ ਕਿਸੇ ਵਿਵਾਦ ਕਾਰਨ ਦੋ ਨਾਬਾਲਗਾਂ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਉਹ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਜੀ.ਐੱਮ.ਐੱਸ.ਐੱਚ. ਸੈਕਟਰ-16 ਵਿਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਲੋਂ ਐਮ.ਐਲ.ਆਰ ਦੀ ਸਿਫਾਰਿਸ਼ ਕੀਤੇ ਜਾਣ ਉਪਰੰਤ ਅਤੇ ਜ਼ਖਮੀ ਵਿਅਕਤੀ ਦੇ ਬਿਆਨ ਦੇਣ ਦੀ ਹਾਲਤ ਵਿਚ ਆਉਣ ਉਪਰੰਤ ਪੁਲਿਸ ਨੇ ਉਸ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਵਾਂ ਨਾਬਾਲਗਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 118(1), 109, 3(5) ਅਤੇ 351(2) ਤਹਿਤ ਮਾਮਲਾ ਦਰਜ ਕੀਤਾ ਸੀ। ਜਾਂਚ ਦੌਰਾਨ ਪੁਲਿਸ ਨੇ ਦੋਵਾਂ ਨੂੰ ਮਨੁੱਖੀ ਸਰੋਤਾਂ ਦੇ ਗ੍ਰਿਫ਼ਤਾਰ ਕੀਤਾ। 18 ਸਾਲ ਤੋਂ ਘੱਟ ਉਮਰ ਹੋਣ ਕਾਰਨ ਨਬਾਲਗਾਂ ਲਈ ਬਣੇ ਸਖਤ ਨਿਯਮਾਂ ਕਾਰਨ ਜੁਵੀਨਾਈਲ ਬੋਰਡ ਦੀ ਦੇਖਰੇਖ ਦੋਨਾਂ ਨਾਬਾਲਗਾਂ ਤੋਂ ਸਵਾਲ ਜਵਾਬ ਕਰਨ ਉਪਰੰਤ। ਉਨ੍ਹਾਂ ਨੂੰ ਜੁਵੀਨਾਈਲ ਹੋਮ ਭੇਜ ਦਿੱਤਾ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਹੈਵਲਜ਼ ਇੰਡੀਆ ਲਿਮਟਿਡ ਵਲੋਂ ਛੱਤ ਵਾਲੇ ਪੱਖਿਆਂ ਦੀ ਨਵੀਂ ਪੀੜ੍ਹੀ ਪੇਸ਼ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵਲੋਂ 546 ਥਾਈਂ ਛਾਪੇਮਾਰੀ 204 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।