ਪੁਲਿਸ ਵਲੋਂ ਅੱਜ ਮੁਲਜ਼ਮਾਂ ਦਾ ਖੁਲਾਸਾ ਕਰਨ ਦਾ ਦਾਅਵਾ, ਜਾਂਚ ਨੂੰ ਮਿਲੇ ਅਹਿਮ ਸੁਰਾਗ
ਚੌਥੇ ਦਿਨ ਵੀ ਨਹੀਂ ਹੋਇਆ ਢਾਈ ਸਾਲਾ ਗੁਰਸਾਂਝ ਦਾ ਪੋਸਟਮਾਰਟਮ
ਲਾਲੜੂ, 18 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਚ ਢਾਈ ਸਾਲਾ ਮਾਸੂਮ ਗੁਰਸਾਂਝ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਰੋਸ ਵਜੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕੀਤਾ ਹੋਇਆ ਹੈ।
ਮ
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ’ ਤੇ ਅੜੇ ਪਰਿਵਾਰਕ ਮੈਂਬਰ
19-11-2026
ਲਾਲੜੂ, 18 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਚ ਢਾਈ ਸਾਲਾ ਮਾਸੂਮ ਗੁਰਸਾਂਝ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੇ ਰੋਸ ਵਜੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕੀਤਾ ਹੋਇਆ ਹੈ। ਉੱਧਰ, ਪੁਲਿਸ ਨੇ ਜਾਂਚ ਨਿਰਣਾਇਕ ਪੜਾਅ ’ਤੇ ਪਹੁੰਚਣ ਦਾ ਦਾਅਵਾ ਕਰਦਿਆਂ ਵੀਰਵਾਰ ਨੂੰ ਹਰ ਹਾਲਤ ਵਿਚ ਮਾਮਲੇ ਦਾ ਖੁਲਾਸਾ ਕਰਨ ਦੀ ਗੱਲ ਕਹੀ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀ. ਐੱਸ. ਪੀ. ਹੈੱਡਕੁਆਰਟਰ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਇਕ ਸ਼ੱਕੀ ਵਿਅਕਤੀ ਪਹਿਲਾਂ ਹੀ ਪੁਲਿਸ ਹਿਰਾਸਤ ਵਿਚ ਹੈ। ਉਸ ਕੋਲੋਂ ਕੀਤੀ ਜਾ ਰਹੀ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਕਈ ਅਹਿਮ ਸੁਰਾਗ ਮਿਲੇ ਹਨ, ਜਿਨ੍ਹਾਂ ਦੀ ਆਪਸੀ ਕੜੀ ਵੀ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀ ਹੀ ਇਸ ਮਾਮਲੇ ਵਿਚ ਸ਼ਾਮਿਲ ਹੋ ਸਕਦਾ ਹੈ, ਪਰ ਅਜੇ 100 ਫ਼ੀਸਦੀ ਪੁਸ਼ਟੀ ਹੋਣੀ ਬਾਕੀ ਹੈ। ਵੀਰਵਾਰ ਨੂੰ ਪੂਰੇ ਮਾਮਲੇ ਤੋਂ ਪਰਦਾ ਚੁੱਕ ਦਿੱਤਾ ਜਾਵੇਗਾ ਅਤੇ ਬੱਚੇ ਦਾ ਪੋਸਟਮਾਰਟਮ ਵੀ ਕਰਵਾਇਆ ਜਾਵੇਗਾ। ਜਦੋਂ ਡੀ. ਐੱਸ. ਪੀ. ਤੋਂ ਪੁੱਛਿਆ ਗਿਆ ਕਿ ਸ਼ੱਕੀ ਮੁਲਜ਼ਮ ਔਰਤ ਹੈ ਜਾਂ ਮਰਦ ਤਾਂ ਉਨ੍ਹਾਂ ਇਸ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉੱਧਰ, ਮਾਸੂਮ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਦਿੱਤਾ ਜਾਣ ਵਾਲਾ ਸੜਕ ਜਾਮ ਦਾ ਸੱਦਾ ਪਿੰਡ ਵਾਸੀਆਂ ਵਿਚ ਸਹਿਮਤੀ ਨਾ ਬਣਨ ਕਾਰਨ ਮੁਲਤਵੀ ਕਰ ਦਿੱਤਾ ਗਿਆ। ਪੰਜਾਬ ਵਾਲਮੀਕਿ ਸ਼ਕਤੀ ਸੰਗਠਨ ਵਲੋਂ ਪੁਲਿਸ ਨੂੰ ਮੰਗਲਵਾਰ ਸਵੇਰੇ 10 ਵਜੇ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ, ਪਰ ਪੁਲਿਸ ਵਲੋਂ ਜਾਂਚ ਨੂੰ ਨਿਰਣਾਇਕ ਪੜਾਅ ’ਤੇ ਦੱਸਣ ਕਾਰਨ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਫਿਲਹਾਲ ਜਾਮ ਲਗਾਉਣ ਦਾ ਫ਼ੈਸਲਾ ਟਾਲ ਦਿੱਤਾ। ਪੁਲਿਸ ਪ੍ਰਸ਼ਾਸਨ ਵਲੋਂ ਪਰਿਵਾਰਕ ਮੈਂਬਰਾਂ ਨੂੰ ਇਕ ਦਿਨ ਹੋਰ ਸਮਾਂ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾ ਕਾਰਨ ਪਿੰਡ ਵਿਚ ਅਜੇ ਵੀ ਸੋਗ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਉਮੀਦ ਹੈ ਕਿ ਪੁਲਿਸ ਜਲਦ ਮਾਮਲੇ ਦਾ ਖੁਲਾਸਾ ਕਰਕੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇਗਾ। 18 ਐਮਓਐਚ33 ਮ੍ਰਿਤਕ ਗੁਰਸਾਂਝ ਦੀ ਤਸਵੀਰ।