19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਿੰਡ ਬਰੌਲੀ ਦੇ ਫੁੱਟਬਾਲ ਟੂਰਨਾਮੈਂਟ ਦਾ ਰਾਣਾ ਗਿੱਲ ਨੇ ਕੀਤਾ ਪੋਸਟਰ ਜਾਰੀ

ਕੁਰਾਲੀ, 19 ਨਵੰਬਰ (ਬਿੱਲਾ ਅਕਾਲਗੜ੍ਹੀਆ)-ਬਾਬਾ ਫਤਿਹ ਸਿੰਘ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਬਰੌਲੀ ਵਿਖੇ ਕਰਵਾਏ ਜਾ ਰਹੇ 11 ਸਾਈਡ ਇਕ ਪਿੰਡ ਓਪਨ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਜਾਰੀ ਕੀਤਾ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਭ ਤੋਂ ਵਧੀਆ ਸਾਧਨ ਹਨ।

ਅਜੀਤ ਡੈਸਕ 20-11-2026
ਕੁਰਾਲੀ, 19 ਨਵੰਬਰ (ਬਿੱਲਾ ਅਕਾਲਗੜ੍ਹੀਆ)-ਬਾਬਾ ਫਤਿਹ ਸਿੰਘ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਬਰੌਲੀ ਵਿਖੇ ਕਰਵਾਏ ਜਾ ਰਹੇ 11 ਸਾਈਡ ਇਕ ਪਿੰਡ ਓਪਨ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਜਾਰੀ ਕੀਤਾ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਭ ਤੋਂ ਵਧੀਆ ਸਾਧਨ ਹਨ। ਅੱਜ ਸਮੇਂ ਦੀ ਲੋੜ ਹੈ ਕਿ ਨੌਜਵਾਨ ਖੇਡਾਂ ਨਾਲ ਜੁੜਨ ਤੇ ਆਪਣੀ ਸਿਹਤ ਦੇ ਨਾਲ-ਨਾਲ ਆਪਣੀ ਖੇਡ ਪ੍ਰਤਿਭਾ ਨੂੰ ਵੀ ਨਿਖਾਰਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਅਜਿਹੇ ਖੇਡ ਟੂਰਨਾਮੈਂਟ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਦੀ ਹੈ ਅਤੇ ਆਪਸੀ ਭਾਈਚਾਰਾ ਤੇ ਸਦਭਾਵਨਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਨੂੰ ਨਾਂਹ ਤੇ ਖੇਡਾਂ ਨੂੰ ਹਾਂ ਕਹਿ ਕੇ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਅੱਗੇ ਆਉਣ। ਇਸ ਮੌਕੇ ਮਨਦੀਪ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਮੋਹਿਤ ਸਿੰਘ, ਅਮਨਦੀਪ ਸਿੰਘ, ਜਗਦੇਵ ਸਿੰਘ, ਹਰਜਿੰਦਰ ਸਿੰਘ ਤੇ ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸੀ . ਜੀ . ਸੀ . ਯੂਨੀਵਰਸਿਟੀ ਮੁਹਾਲੀ ਵਿਖੇ ਗਲੋਬਲ ਲੀਗਲ ਸਮਿੱਟ ਕਰਵਾਈ ਅਗਲੀ ਖ਼ਬਰ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਦੀ ਮਹੱਤਤਾ ’ ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।