19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਨ ਸਰਕਾਰ ਵਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ , 625 ਵੈਟਰਨਰੀ ਅਫ਼ਸਰ ਕੀਤੇ ਭਰਤੀ - ਖੁੱਡੀਆਂ

ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਪਸ਼ੂ ਸਿਹਤ ਸੰਭਾਲ ਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਤੀ ਕੀਤੇ ਗਏ ਵੈਟਰਨਰੀ ਅਫ਼ਸਰਾਂ ਦੀ ਕੁੱਲ ਗਿਣਤੀ 625 ਹੋ ਗਈ ਹੈ।

ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਪਸ਼ੂ ਸਿਹਤ ਸੰਭਾਲ ਤੇ ਪੇਂਡੂ ਆਰਥਿਕਤਾ ਦੇ ਧੁਰੇ ਨੂੰ ਮਜ਼ਬੂਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਤੀ ਕੀਤੇ ਗਏ ਵੈਟਰਨਰੀ ਅਫ਼ਸਰਾਂ ਦੀ ਕੁੱਲ ਗਿਣਤੀ 625 ਹੋ ਗਈ ਹੈ। ਸੂਬਾ ਸਰਕਾਰ ਵਲੋਂ ਪੇਂਡੂ ਆਰਥਿਕਤਾ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਨੇ ਪਿਛਲੇ ਚਾਰ ਸਾਲਾਂ ਦੌਰਾਨ ਵੱਡੀ ਤੇ ਬਹੁ-ਪੱਧਰੀ ਭਰਤੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। 625 ਵੈਟਰਨਰੀ ਅਫ਼ਸਰਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ’ਚ 579 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕਰ ਕੇ ਸੂਬੇ ਭਰ ਵਿਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਨੇ ਮੁੱਖ ਦਫ਼ਤਰ ਵਿੱਚ ਕਲਰਕਾਂ ਦੀਆਂ 17 ਅਸਾਮੀਆਂ, 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ/ਇੰਨੂਮੀ ਰੇਟਰ /ਪੰਚਰ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਵੀ ਭਰਤੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਵੱਡੀ ਸ਼ਮੂਲੀਅਤ ਨਾਲ ਪਸ਼ੂਆਂ ਵਾਸਤੇ ਡਾਕਟਰੀ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ, ਡੇਅਰੀ ਉਤਪਾਦਕਤਾ ਨੂੰ ਹੁਲਾਰਾ ਮਿਲੇਗਾ ਤੇ ਕਿਸਾਨ ਭਾਈਚਾਰੇ ਨੂੰ ਸਿੱਧਾ ਸਹਿਯੋਗ ਮਿਲੇਗਾ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਬੱਲੋਪੁਰ ਵਿਖੇ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ ਸੁਲਝੀ , ਗੁਆਂਢ ’ ਚ ਰਹਿਣ ਵਾਲੀ ਮਹਿਲਾ ਗ੍ਰਿਫ਼ਤਾਰ ਅਗਲੀ ਖ਼ਬਰ ਏਟਕ ਵਲੋਂ ਮਜ਼ਦੂਰ ਵਿਰੋਧੀ ਲੇਬਰ ਕੋਡਾਂ ਖ਼ਿਲਾਫ਼ ਜ਼ੀਰਕਪੁਰ ਵਿਖੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।