22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖਰੜ ਹਲਕੇ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ-ਰਣਜੀਤ ਸਿੰਘ ਗਿੱਲ

ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਸਰਕਾਰ ਦੀਆਂ ਗਲਤ ਨੀਤੀਆਂ ਤੇ ਪ੍ਰਸ਼ਾਸਨਿਕ ਨਾਕਾਮੀਆਂ ਕਾਰਨ ਖਰੜ ਹਲਕੇ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਅਤੇ ਵੱਡੇ ਬਜਟ ਵਾਲੀ ਨਗਰ ਕੌਂਸਲ ਹੋਣ ਦੇ ਬਾਵਜੂਦ ਖਰੜ ਨੂੰ ਸੋਸ਼ਲ ਮੀਡੀਆ ’ਤੇ ਮਾੜੇ ਪ੍ਰਬੰਧਾਂ ਕਾਰਨ ਟਰੋਲਿੰਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲਾਂਡਰਾਂ ਰੋਡ ਹੋਵੇ ਜਾਂ ਨਿੱਝਰ ਰੋਡ, ਹਰ ਪਾਸੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਨਿੱਝਰ ਰੋਡ ’ਤੇ ਪਾਈਪਾਂ ਪਾਉਣ ਦੇ ਕੰਮ ਕਾਰਨ ਆਮ ਲੋਕਾਂ ਨੇ ਲੰਮਾ ਸਮਾਂ ਪ੍ਰੇਸ਼ਾਨੀ ਝੱਲੀ।

ਅਜੀਤ ਡੈਸਕ 22-11-2026
ਖਰੜ, 21 ਨਵੰਬਰ (ਗੁਰਮੁੱਖ ਸਿੰਘ ਮਾਨ)-ਸਰਕਾਰ ਦੀਆਂ ਗਲਤ ਨੀਤੀਆਂ ਤੇ ਪ੍ਰਸ਼ਾਸਨਿਕ ਨਾਕਾਮੀਆਂ ਕਾਰਨ ਖਰੜ ਹਲਕੇ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਅਤੇ ਵੱਡੇ ਬਜਟ ਵਾਲੀ ਨਗਰ ਕੌਂਸਲ ਹੋਣ ਦੇ ਬਾਵਜੂਦ ਖਰੜ ਨੂੰ ਸੋਸ਼ਲ ਮੀਡੀਆ ’ਤੇ ਮਾੜੇ ਪ੍ਰਬੰਧਾਂ ਕਾਰਨ ਟਰੋਲਿੰਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਲਾਂਡਰਾਂ ਰੋਡ ਹੋਵੇ ਜਾਂ ਨਿੱਝਰ ਰੋਡ, ਹਰ ਪਾਸੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਨਿੱਝਰ ਰੋਡ ’ਤੇ ਪਾਈਪਾਂ ਪਾਉਣ ਦੇ ਕੰਮ ਕਾਰਨ ਆਮ ਲੋਕਾਂ ਨੇ ਲੰਮਾ ਸਮਾਂ ਪ੍ਰੇਸ਼ਾਨੀ ਝੱਲੀ। ਇਹ ਪ੍ਰਗਟਾਵਾ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਸਵਰਾਜ਼ ਇਨਕਲੇਵ ਖਰੜ ਵਿਖੇ ਪ੍ਰਧਾਨ ਦਿਨੇਸ਼ ਸ਼ਰਮਾ ਦੀ ਅਗਵਾਈ ਵਿਚ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਸਾਂਝੇ ਕੀਤੇ। ਉਨ੍ਹਾਂ ‘ਆਪ’ ਸਰਕਾਰ ਤੇ ਹਲਕੇ ਦੇ ਵਿਧਾਇਕ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਪਾਈਪਾਂ ਨੂੰ ਪਾਉਣ ਦਾ ਕੰਮ ਕੀਤਾ, ਉਹ ਅੱਗੇ ਜਾ ਕੇ ਜੋੜੀਆਂ ਹੀ ਨਹੀਂ ਗਈਆਂ ਅਤੇ ਬਰਿਆਲੀ ਪਿੰਡ ਦੀ ਪੰਚਾਇਤ ਵਲੋਂ ਕੰਮ ਰੋਕ ਦਿੱਤੇ ਜਾਣ ਕਾਰਨ ਇਹ ਮਸਲਾ ਅਧੂਰਾ ਰਹਿ ਗਿਆ। ਉਨ੍ਹਾਂ ਕਿਹਾ ਕਿ ਅੱਜ ਖਰੜ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਤੇ ਸੀਵਰੇਜ ਦੇ ਓਵਰਫਲੋਅ ਕਾਰਨ ਬੇਹੱਦ ਪ੍ਰੇਸ਼ਾਨ ਹਨ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਨੂੰ ਅਜਿਹੀ ਇਮਾਨਦਾਰ, ਮਿਹਨਤੀ ਅਤੇ ਦੂਰਅੰਦੇਸ਼ੀ ਸੋਚ ਵਾਲੀ ਅਗਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਦੀ ਲੋੜ ਹੈ। ਇਸ ਮੌਕੇ ਮੁਕੇਸ਼ ਸ਼ਰਮਾ, ਦਲਵਿੰਦਰ ਬਿੱਲਾ, ਪੁਨੀਤ ਪਟਵਾਰੀ, ਮਾਵੀ, ਜਤਿੰਦਰ, ਕੱਕੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਾਜ ਇਨਕਲੇਵ ਦੇ ਵਸਨੀਕ ਹਾਜ਼ਰ ਸਨ।
ਪਿਛਲੀ ਖ਼ਬਰ ‘ ਭਾਰਤ ਕੋ ਜਾਣੋ’ ਮੁਕਾਬਲੇ ’ਚ ਕਰਨਲ ਵੀ. ਆਰ. ਐਮ. ਡੀ. ਏ. ਵੀ. ਪਬਲਿਕ ਸਕੂਲ ਦੀ ਝੰਡੀ ਅਗਲੀ ਖ਼ਬਰ ਅਮਿਤ ਬਾਵਾ ਸੈਣੀ ਕਾਂਗਰਸ ਦੇ ਕੌਮੀ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।