23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼੍ਰੋਮਣੀ ਅਕਾਲੀ ਦਲ (ਬ) ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ’ਚ ਉਤਰੇਗਾ ਉਮੀਦਵਾਰ

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਸਕੱਤਰ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ.

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਸਕੱਤਰ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ. ਦਲਜੀਤ ਸਿੰਘ ਚੀਮਾ ਨੇ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਦੀ ਲੀਡਰਸ਼ਿਪ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀ ਚੋਣ ਰਣਨੀਤੀ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਚੀਮਾ ਨੇ ਚੰਡੀਗੜ੍ਹ ਦੀ ਪਾਰਟੀ ਲੀਡਰਸ਼ਿਪ ਨਾਲ ਚੋਣਾਂ ਸੰਬੰਧੀ ਇਕ ਵਿਸਥਾਰਪੂਰਵਕ ਰੋਡਮੈਪ ਸਾਂਝਾ ਕੀਤਾ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਾਰਡ-ਵਾਰ ਅਤੇ ਬੂਥ-ਵਾਰ ਜ਼ਿੰਮੇਵਾਰੀਆਂ ਸੌਂਪੀਆਂ। ਇਸ ਮੌਕੇ ਕਾਂਗਰਸ ਪਾਰਟੀ ਦੇ ਛੇ ਮੈਂਬਰ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ, ਜਿਸ ਨਾਲ ਚੰਡੀਗੜ੍ਹ ਵਿਚ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤੀ ਮਿਲੀ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ’ਚ ਜਗਤਾਰ ਸਿੰਘ, ਪਰਵਿੰਦਰ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ ਗੋਇਲ, ਇਸ਼ਪਿੰਦਰ ਸਿੰਘ ਬੱਤਰਾ ਅਤੇ ਬੀਬੀ ਮਨਮੋਹਨ ਕੌਰ ਸ਼ਾਮਿਲ ਸਨ। ਇਸ ਮੌਕੇ ’ਤੇ ਨਵੇਂ ਮੈਂਬਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਡਾ. ਦਲਜੀਤ ਸਿੰਘ ਚੀਮਾ ਵਲੋਂ ਰਸਮੀ ਤੌਰ ’ਤੇ ਸਵਾਗਤ ਕੀਤਾ ਗਿਆ। ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ ਵਿਚ ਚਰਨਜੀਤ ਸਿੰਘ ਵਿਲੀ (ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ), ਬੀਬੀ ਹਰਜਿੰਦਰ ਕੌਰ, ਅਰਸ਼ਦੀਪ ਸਿੰਘ ਕਲੇਰ, ਹਰਜੀਤ ਭੁੱਲਰ, ਬੀਬੀ ਸਤਵੰਤ ਕੌਰ ਜੌਹਲ, ਇੰਸਪੈਕਟਰ ਬਲਵਿੰਦਰ ਸਿੰਘ, ਜ਼ਬਰਜੰਗ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਰਾਜਾ ਅਤੇ ਨਿਰਭੈ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਘੱਗਰ ਦਰਿਆ ਦੀਆਂ ਝਾੜੀਆਂ ਨੂੰ ਲੱਗੀ ਅੱਗ ਅਗਲੀ ਖ਼ਬਰ ਮਹਿਲਾ ਤੋਂ ਆਈਫੋਨ ਖੋਹਣ ਵਾਲੇ ਦੋ ਝਪਟਮਾਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।