ਭਾਜਪਾ ਵਰਕਰ ਕਾਂਗਰਸ ’ਚ ਸ਼ਾਮਿਲ
ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)- ਆਗਾਮੀ ਵਿਧਾਨ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਪਿੰਡ ਕਨੌੜਾਂ ਵਿਖੇ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਤਨਾਮ ਸਿੰਘ ਸੱਤੀ, ਜਗਤਾਰ ਸਿੰਘ, ਸੁਰਮੁੱਖ ਸਿੰਘ ਤੇ ਕਰਨੈਲ ਸਿੰਘ ਸਮੇਤ ਕਈ ਹੋਰ ਭਾਜਪਾ ਵਰਕਰ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਕਮਲਜੀਤ ਸਿੰਘ ਚਾਵਲਾ ਨੇ ਇਨ੍ਹਾਂ ਨੌਜਵਾਨਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਨਾਲ ਜੁੜ ਰਹੇ ਹਨ।
ਅਜੀਤ ਡੈਸਕ
24-11-2026