23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਅਦੁੱਤੀ ਮਿਸਾਲ ਡੇਰਾਬੱਸੀ ਦੇ ਡੀ . ਏ . ਵੀ . ਸਕੂਲ ਵਿਖੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਲਈ ਪ੍ਰੇਰਨਾ

ਡੇਰਾਬੱਸੀ, 23 ਨਵੰਬਰ (ਰਣਬੀਰ ਸਿੰਘ ਪੜ੍ਹੀ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐਨ. ਐਨ.

ਡੇਰਾਬੱਸੀ ਦੇ ਡੀ. ਏ. ਵੀ. ਸਕੂਲ ਵਿਖੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਰਕਸ਼ਾਪ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਪ੍ਰੀਤਮ ਦਾਸ ਸ਼ਰਮਾ ਤੇ ਹੋਰ। ਤਸਵੀਰ : ਰਣਬੀਰ ਸਿੰਘ ਪੜ੍ਹੀ 24-11-2026
ਡੇਰਾਬੱਸੀ, 23 ਨਵੰਬਰ (ਰਣਬੀਰ ਸਿੰਘ ਪੜ੍ਹੀ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐਨ. ਐਨ. ਮੋਹਨ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਵਿਖੇ ਇਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਦੌਰਾਨ ਕਰੀਬ 350 ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ, ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਦੇ ਮਹਾਨ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਧੀਨ ਸੀ. ਸੀ. ਆਰ. ਟੀ. ਨਵੀਂ ਦਿੱਲੀ ਵਲੋਂ ਪ੍ਰਿੰਸੀਪਲ ਪ੍ਰੀਤਮ ਦਾਸ ਸ਼ਰਮਾ ਦੇ ਸਹਿਯੋਗ ਨਾਲ ਕਰਵਾਈ ਵਰਕਸ਼ਾਪ ਦੀ ਸ਼ੁਰੂਆਤ ਮੰਤਰਾਲੇ ਦੇ ਸਕੱਤਰ ਦੇ ਵੀਡੀਓ ਸੰਦੇਸ਼ ਨਾਲ ਹੋਈ। ਮੁੱਖ ਵਕਤਾ ਹਰਵਿੰਦਰ ਕੌਰ ਨੇ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸ਼ਹਾਦਤ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਕੇਵਲ ਇਕ ਧਰਮ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੀ ਧਾਰਮਿਕ ਆਜ਼ਾਦੀ ਅਤੇ ਜ਼ਮੀਰ ਦੀ ਰਾਖੀ ਲਈ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਨਿਡਰਤਾ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਕਰਵਾਏ ਕੁਇਜ਼ ਮੁਕਾਬਲੇ ਵਿਚ ਗੁੰਜਨ, ਬਲਜਿੰਦਰ ਸਿੰਘ ਤੇ ਵਿਨੋਦ, ਲੇਖ ਮੁਕਾਬਲੇ ਵਿਚ ਮਾਹੀ, ਰਾਜ ਸ੍ਰੀ ਤੇ ਕਾਰਤਿਕ, ਭਾਸ਼ਣ ਮੁਕਾਬਲੇ ਵਿਚ ਸਿਮਰਨ, ਸਨਾ ਤੇ ਡਿੰਪੀ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਸ਼ਿਵਾਨੀ, ਪ੍ਰਭਨੂਰ ਤੇ ਸਾਕਸ਼ੀ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਿਲ ਕੀਤੇ। ਇਸ ਮੌਕੇ ਪ੍ਰਿੰਸੀਪਲ ਪ੍ਰੀਤਮ ਦਾਸ ਸ਼ਰਮਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਪ੍ਰੇਰਨਾ ਸ੍ਰੋਤ ਰਹੇਗੀ। ਉਨ੍ਹਾਂ ਮੁੱਖ ਵਕਤਾ ਨੂੰ ਯਾਦਗਾਰੀ ਚਿੰਨ੍ਹ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਗੁਰੂ ਸਾਹਿਬ ਦੇ ਜੀਵਨ ਨੂੰ ਸਮਰਪਿਤ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸਮਾਗਮ ਦੇ ਸੰਚਾਲਨ ਵਿਚ ਸਮਿਤਾ ਅਹੂਜਾ, ਸਾਧਨਾ ਸ਼ਰਮਾ ਸਮੇਤ ਸਮੂਹ ਅਧਿਆਪਕਾਂ ਨੇ ਯੋਗਦਾਨ ਪਾਇਆ।
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਵਾਗਤ ਲਈ ਕੀਤੇ ਪ੍ਰਬੰਧਾਂ ਦਾ ਡੀ. ਸੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।