ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ। ਸਥਾਨਕ ਮੋਰਿੰਡਾ ਮਾਰਗ ’ਤੇ ਸਥਿਤ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਵਰਨ ਸਿੰਘ ਦੀ ਦੇਖਰੇਖ ਹੇਠ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜ਼ਾਏ ਗਏ ਇਸ ਨਗਰ ਕੀਰਤਨ ਵਿਚ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ।
ਕ
ਕੁਰਾਲੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਤੇ ਹੋਰ ਸੰਗਤਾਂ ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ। ਤਸਵੀਰ: ਹਰਪ੍ਰੀਤ ਸਿੰਘ
24-11-2026
ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ। ਸਥਾਨਕ ਮੋਰਿੰਡਾ ਮਾਰਗ ’ਤੇ ਸਥਿਤ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਵਰਨ ਸਿੰਘ ਦੀ ਦੇਖਰੇਖ ਹੇਠ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜ਼ਾਏ ਗਏ ਇਸ ਨਗਰ ਕੀਰਤਨ ਵਿਚ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਖਾਲਸਾਈ ਪੋਸ਼ਾਕ ਵਿਚ ਸਜ਼ੇ ਪੰਜ ਪਿਆਰਿਆਂ ਨੇ ਕੀਤੀ। ਇਸ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਭਾਜਪਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਬਸਪਾ ਆਗੂ ਰਜਿੰਦਰ ਸਿੰਘ ਰਾਜਾ ਨੰਨ੍ਹਹੇੜੀਆਂ ਆਦਿ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਨਗਰ ਕੀਰਤਨ ਵਿਚ ਹੋਰਨਾ ਤੋਂ ਇਲਾਵਾ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਕੀਰਤਨ ਅਸਥਾਨ ਦੇ ਪ੍ਰਧਾਨ ਇੰਦਰਬੀਰ ਸਿੰਘ, ਪ੍ਰਿੰ. ਸੁਪਿੰਦਰ ਸਿੰਘ, ਪਾਲ ਸਿੰਘ, ਹਰਜੋਤ ਸਿੰਘ, ਹਰਮਿੰਦਰ ਸਿੰਘ ਕਾਲਾ, ਤੇਜਿੰਦਰ ਸਿੰਘ ਵੀਰਜੀ, ਪਰਮਿੰਦਰ ਸਿੰਘ ਸੋਨੂੰ ਚਰਹੇੜੀ, ਸੁਰਿੰਦਰ ਸਿੰਘ ਖਾਲਸਾ, ਚਰਨ ਸਿੰਘ ਬਡਾਲੀ, ਬਲਵਿੰਦਰ ਸਿੰਘ ਮਾਮੂਪੂਰ, ਰਾਣਾ ਭਾਟੀਆ, ਬਲਵਿੰਦਰ ਸਿੰਘ ਹੈਡ ਗ੍ਰੰਥੀ ਆਦਿ ਸੰਗਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੀ ਹਾਜ਼ਰੀ ਲਗਵਾਈ।