23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲਾਲੜੂ, 23 ਨਵੰਬਰ (ਰਾਜਬੀਰ ਸਿੰਘ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਦਿਆਰਥੀਆਂ ਤੇ ਸਕੂਲ ਸਟਾਫ਼ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਆਪਣੇ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀ ਜੀਵਨੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਅਜੀਤ ਡੈਸਕ 24-11-2026
ਲਾਲੜੂ, 23 ਨਵੰਬਰ (ਰਾਜਬੀਰ ਸਿੰਘ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਦਿਆਰਥੀਆਂ ਤੇ ਸਕੂਲ ਸਟਾਫ਼ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਆਪਣੇ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀ ਜੀਵਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਵਿਚਕਾਰ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ‘ਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਨੇ ਸਮਾਜ ‘ਚ ਫੈਲੇ ਪਾਖੰਡਵਾਦ ਅਤੇ ਊਚ-ਨੀਚ ਦਾ ਵਿਰੋਧ ਕਰਦਿਆਂ ਲੋਕਾਂ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਸਾਰਥਕ ਹਨ। ਸਮਾਗਮ ਦੇ ਅੰਤ ‘ਚ ਪੇਂਟਿੰਗ ਮੁਕਾਬਲਿਆਂ ‘ ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਬੂਥਗੜ੍ਹ ਦੇ ਸਰਕਾਰੀ ਸਕੂਲ ਨੇੜੇ ਟ੍ਰੈਫ਼ਿਕ ਲਾਈਟਾਂ ਦਰੱਖਤਾਂ ਦੀਆਂ ਟਾਹਣੀਆਂ ਨਾਲ ਢਕੀਆਂ ਹੋਣ ਕਾਰਨ ਰਾਹਗੀਰਾਂ ਨੂੰ ਹੋ ਰ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।